ਜਗਸੀਰ ਸਿੰਘ ਮੀਰਪੁਰ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਰਾਜੀਵ ਬੜਿੰਗ ਦੇ ਹੱਕ ਚ ਕੀਤਾ ਚੋਣ ਪ੍ਰਚਾਰ

0
108

ਸਰਦੂਲਗੜ੍ਹ,(ਸਾਰਾ ਯਹਾ,(BPS) 9 ਮਈ : ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਭਾਰੀ ਬਹੁਮੱਤ ਨਾਲ ਜਿੱਤ ਪ੍ਰਾਪਤ ਕਰੇਗਾ, ਉਕਤ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ  ਹਲਕਾ ਬਠਿੰਡਾ ਦੇ ਯੂਥ ਪ੍ਰਧਾਨ ਜਗਸੀਰ ਸਿੰਘ ਮੀਰਪੁਰ ਨੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਸਰਦੂਲਗੜ੍ਹ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਕੀਤਾ। ਉਨ੍ਹਾਂ ਕਿਹਾ ਕਿ  ਬਠਿੰਡਾ ਲੋਕ ਸਭਾ ਸੀਟ ਤੇ ਕਾਂਗਰਸੀ ਦੇ ਨੌਜਵਾਨ ਵਰਕਰ ਰਾਜਾ ਬੜਿੰਗ ਦੇ ਹੱਕ ਵਿਚ ਦਿਨ ਰਾਤ ਇਕ ਕਰਕੇ ਚੋਣ ਪ੍ਰਚਾਰ ਕਰ ਰਿਹਾ ਹੈ ਤਾਂ ਕਿ ਕਾਂਗਰਸੀ ਉਮੀਦਵਾਰ ਨੂੰ ਭਾਰੀ ਲੀਡ ਨਾਲ ਜਿਤਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣ ਜਾਵੇਗੀ ਅਤੇ ਰਾਜਾ ਵੜਿੰਗ ਬਠਿੰਡਾ ਤੋਂ ਲੋਕ ਸਭਾ ਸੀਟ ਜਿੱਤ ਕੇ ਕੇਂਦਰ ਵਿੱਚ ਵਜ਼ੀਰ ਹੋਣਗੇ ਜਿਸ ਨਾਲ ਪੂਰੇ ਇਲਾਕੇ ਦਾ ਵਿਕਾਸ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ ਇਸ ਲਈ ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਆਪਣਾ ਹਰ ਇੱਕ ਕੀਮਤੀ ਵੋਟ ਕਾਂਗਰਸ ਪਾਰਟੀ ਨੂੰ ਦਿਓ ਤਾਂ ਕਿ ਦੇਸ਼ ਦਾ ਭਵਿੱਖ ਸੁਨਹਿਰੀ ਹੋ ਸਕੇ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਅਮਨਵੀਰ ਸਿੰਘ ਲਾਡੀ, ਅਮਨਦੀਪ’ ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here