ਜਨਰਲ ਨਿਗਰਾਨ ਨੇ ਕੀਤਾ ਮਾਨਸਾ ਈ.ਵੀ.ਐਮਜ਼. ਦੇ ਸਟਰਾਂਗ ਰੂਮ ਅਤੇ ਕੁਲੈਕਸ਼ਨ ਸੈਂਟਰਾਂ ਦਾ ਦੌਰਾ

0
37

ਮਾਨਸਾ, 01 ਮਈ (ਸਾਰਾ ਯਹਾ,(ਬਲਜੀਤ ਸ਼ਰਮਾ): ਮੱਧ ਪ੍ਰਦੇਸ਼ ਆਈ.ਏ.ਐਸ. 2004 ਬੈਚ ਦੇ ਅਫ਼ਸਰ ਸ੍ਰੀ ਅਮਰ ਸਿੰਘ ਬਘੇਲ ਨੇ ਅੱਜ ਲੋਕ ਸਭਾ ਚੋਣਾਂ-2019 ਲਈ ਜਨਰਲ ਨਿਗਰਾਨ ਦੇ ਤੌਰ ਮਾਨਸਾ ਦਾ ਦੌਰਾ ਕੀਤਾ। ਉਹ ਲੋਕ ਸਭਾ ਹਲਕਾ ਤਲਵੰਡੀ ਸਾਬੋ, ਮੌੜ, ਮਾਨਸਾ, ਸਰਦੂਲਗੜ• ਅਤੇ ਬੁਢਲਾਡਾ ਦੇ ਜਨਰਲ ਨਿਗਰਾਨ ਹਨ।
ਉਨ•ਾਂ ਡਿਪਟੀ ਕਮਿਸ਼ਰ-ਕਮ-ਜ਼ਿਲ•ਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਅਤੇ ਜ਼ਿਲ•ਾ ਪ੍ਰਸ਼ਾਸ਼ਨ ਦੇ ਉਚ  ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੋਣ ਜ਼ਾਬਤੇ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾ ਦਾ ਜਾਇਜ਼ਾ ਲਿਆ।
ਉਨ•ਾਂ ਕਿਹਾ ਕਿ ਆਮ ਲੋਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ 83605-46779 ਫੋਨ ਨੰਬਰ ਅਤੇ ਈ-ਮੇਲ generalobserverbti2@gmail.com ਤੇ ਸੰਪਰਕ ਕਰ ਸਕਦੇ ਹਨ। ਉਨ•ਾਂ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਕਿਹਾ ਕਿ ਚੋਣਾਂ ਸਬੰਧੀ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਪੁਖ਼ਤਾ ਅਤੇ ਸਮੇਂ ਸਿਰ ਤੇ ਨਿਪਟਾਰਾ ਕੀਤਾ ਜਾਵੇ।  ਉਨ•ਾਂ ਚੋਣ ਅਮਲੇ ਨੂੰ ਸੀ-ਵਿਜ਼ਿਲ ਐਪ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਲੋਕ ਚੋਣਾਂ ਸਬੰਧੀ ਕਿਸੇ ਵੀ ਤਰਾਂ ਦੀ ਸ਼ਿਕਾਇਤ ਤੁਰੰਤ ਦਰਜ ਕਰਵਾ ਸਕਣ।


ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਮਾਨਸਾ ਜ਼ਿਲ•ੇ ਵਿਚ ਚਲਾਈ ਜਾ ਰਹੀ ਸਵੀਪ ਮੁਹਿੰਮ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2017 ਵਿਚ ਮਾਨਸਾ ਜ਼ਿਲ•ੇ ਨੇ 88.75 ਪ੍ਰਤੀਸ਼ਤ ਪੋਲਿੰਗ ਨਾਲ ਪੂਰੇ ਪੰਜਾਬ ਵਿਚੋਂ ਪਹਿਲੇ ਸਥਾਨ ਤੇ ਰਹਿਣ ਦਾ ਰਿਕਾਰਡ ਕਾਇਮ ਕੀਤਾ ਹੈ। ਉਨ•ਾਂ ਕਿਹਾ ਕਿ ਸਵੀਪ ਮੁਹਿੰਮ ਤਹਿਤ ਲੋਕਾਂ ਨੂੰ ਵੋਟ ਦੇ ਅਧਿਕਾਰ ਅਤੇ ਵੱਧ ਤੋਂ ਵੱਧ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਤੇਜ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਸ੍ਰੀ ਬਘੇਲ ਸਿੰਘ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੁਹਿੰਮ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੀ ਅਹਿਮੀਅਤ ਪ੍ਰਤੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਐਸ.ਐਸ.ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ੍ਰੀ ਆਦਿੱਤਯ ਢਚਵਾਲ, ਐਸ.ਡੀ.ਐਮ. ਸਰਦੂਲਗੜ• ਸ੍ਰੀ ਲਤੀਫ਼ ਅਹਿਮਦ, ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਸਹਾਇਕ ਕਮਿਸ਼ਨਰ ਸ੍ਰੀ ਨਵਦੀਪ ਕੁਮਾਰ, ਚੋਣ ਤਹਿਸੀਲਦਾਰ ਸ੍ਰੀ ਗੁਰਚਰਨ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here