

ਮਾਨਸਾ, 18 ਫਰਵਰੀ (ਸਾਰਾ ਯਹਾ,(ਬਲਜੀਤ ਸ਼ਰਮਾ) : ਮਾਨਸਾ ਵਿਖੇ ਨਵ-ਨਿਯੁਕਤ ਐਸ.ਐਸ.ਪੀ. ਮਾਨਸਾ ਸ਼੍ਰੀ ਗੁਲਨੀਤ ਸਿੰਘ ਖੁਰਾਨਾ, ਆਈ.ਪੀ.ਐਸ. ਨੇ ਦੱਸਿਆ ਕਿ ਸਾਂਝ ਕੇਂਦਰ ਆਮ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਾਫ਼ੀ ਲਾਭਦਾਇਕ ਸਿੱਧ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰਾਂ ਵੱਲੋਂ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਇੱਕੋ ਛੱਤ ਹੇਠ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਵੀ ਕਾਫ਼ੀ ਸੁਖਾਲਾ ਮਾਹੌਲ ਮਿੱਲ ਰਿਹਾ ਹੈ।
ਐਸ.ਐਸ.ਪੀ. ਸ਼੍ਰੀ ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਮਹੀਨਾ ਜਨਵਰੀ ਦੌਰਾਨ ਜ਼ਿਲ੍ਹੇ ਦੇ ਸਾਂਝ ਕੇਂਦਰਾਂ ਤੋਂ 3681 ਬਿਨੈਕਾਰਾਂ ਨੂੰ ਵੱਖ-ਵੱਖ ਸੇਵਾਵਾਂ ਮੁਹੱਈਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਅਤੇ ਕੰਪਿਊਟਰਾਈਜ਼ਡ ਪ੍ਰਣਾਲੀ ਨਾਲ ਲੈਸ ਇਹਨਾਂ ਸਾਂਝ ਕੇਂਦਰਾਂ ਵਿਖੇ ਪੰਜਾਬ ਸੇਵਾ ਅਧਿਕਾਰ ਐਕਟ 2011 ਅਧੀਨ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਇੱਕ ਛੱਤ ਹੇਠ ਸੁਚੱਜੇ ਢੰਗ ਅਤੇ ਆਸਾਨ ਪ੍ਰਣਾਲੀ ਰਾਹੀਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਜਿਲ੍ਹੇ ਵਿਚ ਸਥਾਪਿਤ ਸਾਂਝ ਕੇਂਦਰ ਮਾਨਸਾ, ਸਬ ਡਵੀਜ਼ਨ ਸਾਂਝ ਕੇਂਦਰ ਮਾਨਸਾ, ਸਬ ਡਵੀਜ਼ਨ ਸਾਂਝ ਕੇਂਦਰ ਬੁਢਲਾਡਾ, ਸਬ ਡਵੀਜ਼ਨ ਸਾਂਝ ਕੇਂਦਰ ਸਰਦੂਲਗੜ੍ਹ, ਥਾਣਾ ਸਾਂਝ ਕੇਂਦਰ ਸਿਟੀ-1 ਮਾਨਸਾ, ਥਾਣਾ ਸਾਂਝ ਕੇਂਦਰ ਸਿਟੀ-2 ਮਾਨਸਾ, ਥਾਣਾ ਸਾਂਝ ਕੇਂਦਰ ਸਦਰ ਮਾਨਸਾ, ਥਾਣਾ ਸਾਂਝ ਕੇਂਦਰ ਜੋਗਾ, ਥਾਣਾ ਸਾਂਝ ਕੇਂਦਰ ਭੀਖੀ, ਥਾਣਾ ਸਾਂਝ ਕੇਂਦਰ ਸਿਟੀ ਬੁਢਲਾਡਾ, ਥਾਣਾ ਸਾਂਝ ਕੇਂਦਰ ਸਦਰ ਬੁਢਲਾਡਾ, ਥਾਣਾ ਸਾਂਝ ਕੇਂਦਰ ਬਰੇਟਾ, ਥਾਣਾ ਸਾਂਝ ਕੇਂਦਰ ਬੋਹਾ, ਥਾਣਾ ਸਾਂਝ ਕੇਂਦਰ ਸਰਦੂਲਗੜ੍ਹ, ਥਾਣਾ ਸਾਂਝ ਕੇਂਦਰ ਜੌੜਕੀਆਂ ਅਤੇ ਥਾਣਾ ਸਾਂਝ ਕੇਂਦਰ ਝੁਨੀਰ ਦੀਆਂ ਸੇਵਾਵਾਂ ਲੈਣ ਦੀ ਅਪੀਲ ਕੀਤੀ।
ਡੀ.ਐਸ.ਪੀ.-ਕਮ-ਜ਼ਿਲ੍ਹਾ ਕਮਿਊਨਿਟੀ ਅਫ਼ਸਰ ਸਾਂਝ ਕੇਂਦਰ ਸ਼੍ਰੀ ਕਰਨਵੀਰ ਸਿੰਘ ਨੇ ਦੱਸਿਆ ਕਿ ਜਨਵਰੀ ਮਹੀਨੇ ਦੌਰਾਨ ਅਸਲੇ ਲਾਇਸੰਸ ਨੂੰ ਨਵਿਆਉਣ ਸਬੰਧੀ ਪੜਤਾਲ ਦੇ 242, ਅਸਲੇ ਦੇ ਵਾਧੇ-ਘਾਟੇ ਲਈ 9, ਐਫ.ਆਈ.ਆਰ ਤੇ ਡੀ.ਡੀ.ਆਰ. ਸਬੰਧੀ 1112, ਕਿਰਾਏਦਾਰਾਂ ਅਤੇ ਨੌਕਰਾਂ ਦੇ ਚਾਲ-ਚਲਣ ਸਬੰਧੀ 44, ਗੱਡੀਆਂ ਦੇ ਇਤਰਾਜਹੀਣਤਾ ਸਰਟੀਫਿਕੇਟ ਸਬੰਧੀ 182 ਅਤੇ ਸਰਵਿਸ ਵੈਰੀਫਿਕੇਸ਼ਨ ਸਬੰਧੀ ਪ੍ਰਾਪਤ ਹੋਈਆਂ 181 ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਸੀਮਾ ਅੰਦਰ ਕੀਤਾ ਜਾ ਚੁੱਕਾ ਹੈ।
ਡੀ.ਐਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਚਾਲ-ਚਲਣ ਤਸਦੀਕ ਕਰਨ ਸਬੰਧੀ 209, ਪਾਸਪੋਰਟ ਵੈਰੀਫਿਕੇਸ਼ਨ ਸਬੰਧੀ 966, ਨਵੇਂ ਅਸਲਾ ਲਾਇਸੰਸ ਦੇ ਤਸਦੀਕ ਲਈ 6, ਸ਼ਿਕਾਇਤਾਂ ਦੀ ਪੜਤਾਲ ਸਬੰਧੀ 412, ਸ਼ਿਕਾਇਤਾਂ ਸਬੰਧੀ ਕੀਤੀ ਗਈ ਕਾਰਵਾਈ ਦੀ ਸੂਚਨਾ ਦੇਣ ਸਬੰਧੀ 257 ਅਤੇ ਪਾਸਪੋਰਟ ਨਾਲ ਸਬੰਧਤ ਹੋਰ ਸੇਵਾਵਾਂ ਸਬੰਧੀ ਕੁੱਲ 49 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੇਲਿਆਂ, ਪ੍ਰਦਰਸ਼ਨੀਆਂ ਅਤੇ ਖੇਡਾਂ ਦੇ ਇਤਰਾਜਹੀਣਤਾ ਸਰਟੀਫਿਕੇਟਾਂ ਸਬੰਧੀ 3, ਪੜਤਾਲ ਸਬੰਧੀ ਹੋਰ ਸੇਵਾਵਾਂ ਸਬੰਧੀ 7, ਪੈਟਰੋਲ ਪੰਪ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਦੀ 1 ਅਤੇ ਪਾਸਪੋਰਟ ਗੁੰਮ ਹੋਣ ਸਬੰਧੀ ਮਿਲੀ 1 ਦਰਖ਼ਾਸਤ ਦਾ ਨਿਸ਼ਚਿਤ ਸਮੇਂ ਸੀਮਾ ਅੰਦਰ ਨਿਪਟਾਰਾ ਕੀਤਾ ਜਾ ਚੁੱਕਾ ਹੈ।
EDITED BY : SARA YAHA | | Last Updated : 7:30 pm 18 ਫ਼ਰਵਰੀ 2019























