*ਜਲਵਾਯੂ ਸ਼ਹਿਣਸੀਲ ਖੇਤੀ ਤਕਨੀਕਾਂ ਬਾਰੇ ਕਿਸਾਨਾਂ ਨੂੰ ਕਰਵਾਇਆ ਜਾਣੂ*

0
20
oplus_2

ਮਾਨਸਾ, 05 ਜੂਨ: (ਸਾਰਾ ਯਹਾਂ/ਮੁੱਖ ਸੰਪਾਦਕ)

          ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਸਹਿਕਾਰੀ ਸਭਾਵਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਤਿੰਨ ਬਲਾਕਾਂ ਮਾਨਸਾ, ਝੁਨੀਰ ਅਤੇ ਸਰਦੂਲਗੜ੍ਹ ਦੇ 09 ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਨੂੰ ਜਲਵਾਯੂ ਸ਼ਹਿਣਸ਼ੀਲ ਖੇਤੀ ਤਕਨੀਕਾਂ ਜਿਵੇਂ ਕਿ ਜ਼ੀਰੋ ਟਿਲੇਜ਼ ਅਤੇ ਫਸਲੀ ਚੱਕਰ ਕਰੋਪ ਰੋਟੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ।

          ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਟੀਮਾਂ ਵੱਲੋਂ ਮਿੱਟੀ ਦੀ ਜਾਂਚ ਦੀ ਮਹੱਤਤਾ, ਖਾਦਾਂ ਦੀ ਲੋੜ ਮੁਤਾਬਿਕ ਵਰਤੋਂ ਬਾਰੇ ਜਾਣੂ ਕਰਵਾਇਆ ਗਿਆ ਜਿਸ ਨਾਲ ਪੋਸ਼ਟਿਕ ਤੱਤਾਂ ਦੀ ਸਹੀ ਵਰਤੋਂ ਹੁੰਦੀ ਹੈ ਅਤੇ ਵਾਤਾਵਰਣ ਦਾ ਨੁਕਸਾਨ ਨਹੀਂ ਹੁੰਦਾ।

          ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਸੈਸ਼ਨ ਕਿਸਾਨਾਂ ਨੂੰ ਟਿਕਾਊ ਅਤੇ ਜਲਵਾਯੂ ਅਨੁਕੂਲ ਖੇਤੀ ਤਕਨੀਕਾਂ ਨਾਲ ਸਮਰੱਥ ਬਣਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਸਾਉਣੀ 2025 ਦੇ ਸੀਜ਼ਨ ਲਈ ਉਤਪਾਦਕਤਾ ਅਤੇ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ।

LEAVE A REPLY

Please enter your comment!
Please enter your name here