

Jalandhar News (ਸਾਰਾ ਯਹਾਂ): ਪੰਜਾਬ ਦੇ ਜ਼ਿਲ੍ਹਾ ਜਲਧੰਰ ਤੋਂ ਜਨਤਾ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ 1 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ 31 ਜਨਵਰੀ ਨੂੰ ਜਲੰਧਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਦੱਸ ਦੇਈਏ ਕਿ ਇਸ ਖਾਸ ਦਿਨ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ।
ਇਨ੍ਹਾਂ ਚੀਜ਼ਾਂ ‘ਤੇ ਲੱਗੀ ਪਾਬੰਦੀ
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧ ਵਿੱਚ ਵੱਖ-ਵੱਖ ਸੰਗਠਨਾਂ ਵੱਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨ ਲਈ, ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਮਾਸ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਹੈ।
ਡਾ. ਅਗਰਵਾਲ ਨੇ ਸ਼ਨੀਵਾਰ ਨੂੰ ਇਕ ਹੁਕਮ ਜਾਰੀ ਕਰਕੇ ਜਲੰਧਰ ਜ਼ਿਲ੍ਹੇ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਸਥਾਨ ਦੇ ਨੇੜੇ 31 ਜਨਵਰੀ 2026 ਅਤੇ 1 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਦੋ ਦਿਨ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।























