ਜਲ ਸ਼ਕਤੀ ਅਭਿਆਨ: ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

0
15

ਮਾਨਸਾ, 18 ਜੁਲਾਈ (ਸਾਰਾ ਯਹਾ,(ਬਲਜੀਤ ਸ਼ਰਮਾ): ਜ਼ਿਲ੍ਹਾ ਮਾਨਸਾ ਵਿਚ ਸ਼ੁਰੂ ਕੀਤੇ ਗਏ ਜਲ ਸ਼ਕਤੀ ਅਭਿਆਨ ਤਹਿਤ ਪਾਣੀ ਦੀ ਸਾਂਭ ਸੰਭਾਲ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ।
    ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਰਤੀ ਹੇਠ ਪਾਣੀ ਦਾ ਘਟ ਰਿਹਾ ਪੱਧਰ ਚਿੰਤਾ ਦਾ ਵਿਸ਼ਾ ਹੈ ਜਿਸ ਸਬੰਧੀ ਸਾਨੂੰ ਸਭ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ ਅਤੇ ਅਜਿਹੇ ਉਪਰਾਲੇ ਕਰਨੇ ਲਾਜ਼ਮੀ ਹਨ ਜਿਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ ਅਤੇ ਪਾਣੀ ਦੇ ਘਟ ਰਹੇ ਪੱਧਰ ਨੂੰ ਉੱਚਾ ਚੁੱਕਣ ਲਈ ਪੁਖ਼ਤਾ ਯਤਨ ਕੀਤੇ ਜਾ ਸਕਣ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਦਿਨੀ ਵਧੀਕ ਸਕੱਤਰ ਸਹਿਕਾਰਤਾ ਵਿਭਾਗ, ਭਾਰਤ ਸਰਕਾਰ ਸ੍ਰੀਮਤੀ ਅੰਜਲੀ ਭਾਵੜਾ ਦੁਆਰਾ ਪਾਣੀ ਦੇ ਬਚਾਓ ਨੂੰ ਮੁੱਖ ਰੱਖਦਿਆਂ ਮਾਨਸਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ ਸੀ, ਜਿਸ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿਚ ਜਲ ਸ਼ਕਤੀ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ।  ਇਸ ਤਹਿਤ ਉਨ੍ਹਾਂ ਸਮੂਹ ਅਧਿਕਾਰੀਆਂ ਕੋਲੋਂ ਇਸ ਅਭਿਆਨ ਤਹਿਤ ਪਿਛਲੇ ਦਿਨਾਂ ਵਿਚ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਮੰਗੀ ਅਤੇ ਪਾਣੀ ਦੇ ਬਚਾਓ ਲਈ ਅਗਲੇ 15 ਦਿਨਾਂ ਦੌਰਾਨ ਸਮੂਹ ਵਿਭਾਗਾਂ ਦੁਆਰਾ ਮਿਥੇ ਟੀਚਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ।
    ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੁਆਰਾ ਜਲ ਸ਼ਕਤੀ ਅਭਿਆਨ ਤਹਿਤ ਇਕ ਇਕ ਨੋਡਲ ਅਫ਼ਸਰ ਲਗਾਇਆ ਜਾਵੇ ਜੋ ਸਬੰਧਤ ਵਿਭਾਗ ਦੁਆਰਾ ਪਾਣੀ ਦੀ ਸੰਭਾਲ ਲਈ ਕੀਤੀਆਂ ਗਤੀਵਿਧੀਆਂ ਸਬੰਧੀ ਵੇਰਵਾ ਫੋਟੋਗ੍ਰਾਫ਼ਜ਼ ਸਮੇਤ ਪੋਰਟਲ ਤੇ ਅਪਲੋਡ ਕਰਵਾਵੇਗਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਲਗਾਏ ਗਏ ਨੋਡਲ ਅਫ਼ਸਰਾਂ ਦਾ ਵੇਰਵਾ ਤੁਰੰਤ ਭੇਜਿਆ ਜਾਵੇ। ਉਨ੍ਹਾਂ ਆਦੇਸ਼ ਦਿੱਤੇ ਕਿ ਵਿਭਾਗਾਂ ਦੁਆਰਾ ਲਗਾਏ ਜਾਂਦੇ ਕੈਂਪਾਂ ਆਦਿ ਵਿਚ ਜਲ ਸ਼ਕਤੀ ਅਭਿਆਨ ਦੇ ਬੈਨਰ, ਪਾਣੀ ਬਚਾਓ ਸਬੰਧੀ ਸਲੋਗਨਾਂ ਦੀ ਵਰਤੋ ਕੀਤੀ ਜਾਵੇ ਅਤੇ ਇਨ੍ਹਾਂ ਕੈਂਪਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਲੋਕਾਂ ਦੀ ਗਿਣਤੀ ਸਬੰਧੀ ਵੇਰਵੇ ਦੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਪਲੈਨ ਜ਼ਿਲ੍ਹਾ ਕੋਆਰਡੀਨੇਟਰ ਮਗਨਰੇਗਾ ਨੂੰ ਈ-ਮੇਲ jalshaktimansa@gmail.com ਅਤੇ ਹਾਡਰ ਕਾਪੀ ਦੇ ਤੋਰ ਤੇ ਵੀ ਭੇਜਿਆ ਜਾਵੇ। 
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਭਾਗਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਮੋਨੀਟਰਿੰਗ ਕੀਤੀ ਜਾਵੇਗੀ, ਇਸ ਲਈ ਇਸ ਨੂੰ ਹਲ੍ਹਕੇ ਵਿਚ ਨਾ ਲੈ ਕੇ ਦਿਲਚਸਪੀ ਨਾਲ ਕੰਮ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਪਾਣੀ ਬਚਾਉਣ ਵਿਚ ਅਸੀਂ ਆਪਣਾਂ ਯੋਗਦਾਨ ਪਾ ਸਕੀਏ।
    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਜਿਲ਼੍ਹਾ ਕੋਆਰਡੀਨੇਟਰ ਮਗਨਰੇਗਾ ਸ੍ਰੀ ਮਨਦੀਪ ਸਿੰਘ ਤੋਂ ਇਲਾਵਾ ਟੀ.ਐਸ.ਪੀ.ਐਲ. ਅਤੇ ਰੋਟਰੀ ਕਲੱਬ ਦੇ ਨੁੰਮਾਇੰਦੇ ਮੌਜੂਦ ਸਨ।

LEAVE A REPLY

Please enter your comment!
Please enter your name here