

ਮਾਨਸਾ, 04 ਸਤੰਬਰ(ਸਾਰਾ ਯਹਾ,(ਬਲਜੀਤ ਸ਼ਰਮਾ) : ਜਲ ਸ਼ਕਤੀ ਅਭਿਆਨ ਤਹਿਤ ਜ਼ਿਲ੍ਹੇ ਅੰਦਰ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਡੀਸ਼ਨਲ ਸੈਕਟਰੀ ਸਹਿਕਾਰਤਾ ਵਿਭਾਗ ਭਾਰਤ ਸਰਕਾਰ ਸ਼੍ਰੀਮਤੀ ਅੰਜਲੀ ਭਾਵੜਾ (ਆਈ.ਏ.ਐਸ.) ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਵੀ ਮੌਜੂਦ ਸਨ। ਇਸ ਮੌਕੇ ਸ਼੍ਰੀਮਤੀ ਭਾਵੜਾ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਅੰਦਰ ਜਲ ਸ਼ਕਤੀ ਅਭਿਆਨ ਤਹਿਤ ਬਹੁਤ ਵੀ ਵਧੀਆ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਕੋਈ 100 ਦਿਨਾਂ ਦੀ ਮੁਹਿੰਮ ਨਹੀਂ ਹੈ ਅਤੇ ਇਹ ਮੁਹਿੰਮ ਨਿਰੰਤਰ ਚਲਦੀ ਰਹਿਣੀ ਚਾਹੀਦੀ ਹੈ, ਤਾਂ ਹੀ ਪਾਣੀ ਦਾ ਪੱਧਰ ਉੱਚਾ ਹੋ ਸਕੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗ ਵੱਲੋਂ ਪਾਣੀ ਦੀ ਸੰਭਾਲ ਲਈ ਜੋ ਵੀ ਕੰਮ ਕੀਤਾ ਜਾ ਰਿਹਾ ਹੈ, ਉਸ ਨੂੰ ਨਿਰਵਿਘਨ ਚਲਾਉਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਣੀ ਦੀ ਸੰਭਾਲ ਕਰਨ ਲਈ ਅਤੇ ਪਾਣੀ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਵਾਲੇ ਬੈਨਰ, ਹੋਰਡਿੰਗਜ਼ ਅਤੇ ਦੀਵਾਰਾਂ ‘ਤੇ ਪੇਟਿੰਗਜ਼ ਕੀਤੀਆਂ ਜਾਣ। ਇਸ ਤੋਂ ਇਲਾਵਾ ਇਸ ਮੁਹਿੰਮ ਤਹਿਤ ਜਿਨ੍ਹੇਂ ਪੌਦੇ ਲਗਾਏ ਜਾ ਰਹੇ ਹਨ, ਉਨ੍ਹਾਂ ਦੀ ਸਾਂਭ-ਸੰਭਾਲ ਪ੍ਰਤੀ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਭਾਰਤ ਸਰਕਾਰ ਵੱਲੋਂ ਆਏ ਐਡੀਸ਼ਨਲ ਸੈਕਟਰੀ ਸ਼੍ਰੀਮਤੀ ਅੰਜਲੀ ਭਾਵੜਾ ਨੂੰ ਵਿਸਵਾਸ਼ ਦੁਆਇਆ ਕਿ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ ਅਤੇ ਪਾਣੀ ਦੀ ਸਾਂਭ-ਸੰਭਾਲ ਲਈ ਹਰ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਸ੍ਰੀ ਕਮਲੇਸ਼ ਕੁਮਾਰ ਝਿੱਲ (ਆਈ.ਏ.ਐਸ) ਅਤੇ ਸ਼੍ਰੀ ਹਰਵੀਰ ਸਿੰਘ ਵਿਗਿਆਨੀ ਸੀ.ਐਸ.ਐਮ.ਆਰ.ਐਸ ਨਵੀਂ ਦਿਲੀ, ਕੋਆਰਡੀਨੇਟਰ ਮਗਨਰੇਗਾ ਸ਼੍ਰੀ ਮਨਦੀਪ ਸਿੰਘ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।























