ਜ਼ਿਮਨੀ ਚੋਣ ‘ਚ ਕਾਂਗਰਸ ਦੀ ਟਿਕਟ ਲਈ ਆਈਏਐਸ ਅਫ਼ਸਰ ਨੇ ਦਿੱਤਾ ਅਸਤੀਫ਼ਾ

0
119

ਫਗਵਾੜਾ: ਆਈਏਐਸ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਫਗਵਾੜਾ ਤੋਂ ਜ਼ਿਮਨੀ ਚੋਣ ਲੜਨਗੇ। ਇਸ ਕੰਮ ਲਈ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਧਾਲੀਵਾਲ ਜਲੰਧਰ ਲੈਂਡ ਰਿਕਾਰਡ ਦਫਤਰ ਵਿੱਚ ਡਾਇਰੈਕਟਰ ਵਜੋਂ ਤਾਇਨਾਤ ਸਨ। ਕਿਆਸਅਰਾਈਆਂ ਮੁਤਾਬਕ ਉਹ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਸਕਦੇ ਹਨ।

ਧਾਲੀਵਾਲ ਕਈ ਜ਼ਿਲ੍ਹਿਆਂ ‘ਚ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਣੀਆਂ ਹਨ। ਬੀਐਸ ਧਾਲੀਵਾਲ ਫਗਵਾੜਾ ਦੇ ਹੀ ਰਹਿਣ ਵਾਲੇ ਹਨ। ਉਹ ਫਗਵਾੜਾ ‘ਚ ਵੀ ਤਾਇਨਾਤ ਰਹੇ ਹਨ। ਉਨ੍ਹਾਂ ਨੇ ਫੋਨ ‘ਤੇ ਆਪਣੇ ਅਸਤੀਫੇ ਦੀ ਪੁਸ਼ਟੀ ਕਰ ਦਿੱਤੀ ਹੈ।

LEAVE A REPLY

Please enter your comment!
Please enter your name here