*ਜ਼ਿਲ੍ਹਾ ਤੇ ਸੈਸ਼ਨ ਜੱਜ ਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ*

0
36

ਮਾਨਸਾ, 30 ਅਪ੍ਰੈਲ  (ਸਾਰਾ ਯਹਾਂ/ਮੁੱਖ ਸੰਪਾਦਕ):  ਸ. ਮਨਜਿੰਦਰ ਸਿੰਘ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਸ਼੍ਰੀ ਰਵਨੀਤ ਸਿੰਘ, ਸੀ.ਜੇ.ਐੱਮ, ਮਾਨਸਾ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।

          ਇਸ ਦੌਰਾਨ ਉਨ੍ਹਾਂ ਔਰਤ ਅਤੇ ਮਰਦ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ, ਜੇਲ੍ਹ ਵਿੱਚ ਬਣੇ ਹਸਪਤਾਲ ਆਦਿ ਦੀ ਚੈਕਿੰਗ ਅਤੇ ਕੈਦੀਆਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਕੈਦੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਸੁਣਿਆ ਅਤੇ ਜੇਲ੍ਹ ਅਧਿਕਾਰੀਆਂ ਨੂੰ ਉਕਤ ਪਰੇਸ਼ਾਨੀਆਂ ਦਾ ਹੱਲ ਕਰਨ ਬਾਰੇ ਕਿਹਾ ਤੇ ਕੁੱਝ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ।

          ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸ਼੍ਰੀ ਇਕਬਾਲ ਸਿੰਘ ਬਰਾੜ, ਸੁਪਰਡੰਟ, ਜ਼ਿਲ੍ਹਾ ਜੇਲ੍ਹ ਮਾਨਸਾ ਤੋਂ ਇਲਾਵਾ ਜੇਲ੍ਹ ਸਟਾਫ ਤੇ ਕੋਰਟ ਸਟਾਫ ਹਾਜ਼ਰ ਸੀ

NO COMMENTS