*ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮੱਤ ਨਾਲ ਜਿੱਤਣਗੇ – ਮਾਈਕਲ ਗਾਗੋਵਾਲ*

0
112

ਮਾਨਸਾ 7 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ)   : ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਇੱਕਜੁਟ ਹੋ ਕੇ ਲੜੀਆਂ ਜਾਣਗੀਆਂ ਅਤੇ ਭਾਰੀ ਬਹੁਮੱਤ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇਗਾ।
ਉਕਤ ਵਿਚਾਰਾਂ ਦਾ ਪ੍ਰਗਟਾਵਾ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਸਾਬਕਾ ਐੱਮ ਐਲ ਏ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਸੀਨੀਅਰ ਕਾਂਗਰਸੀ ਆਗੂ ਆਗੂ ਗੁਰਪ੍ਰੀਤ ਸਿੰਘ ਵਿੱਕੀ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੰਗਲ ਰਾਜ ਬਣਾਇਆ ਹੋਇਆ ਹੈ। ਰਾਜ ਅੰਦਰ ਲਾ ਐਂਡ ਆਰਡਰ ਦੀ ਸਥਿਤੀ ਕੰਟਰੋਲ ਤੋਂ ਬਾਹਰ ਹੈ। ਰਾਜ ਅੰਦਰ ਦਿਨ ਦਿਹਾੜੇ ਕਤਲੋਗਾਰਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਕਾਗਜ਼ੀ ਤੌਰ ਤੇ ਹੀ ਚੱਲ ਰਿਹਾ ਹੈ ਪਰ ਨਸ਼ੇ ਦੀ ਓਵਰ ਲੋਡ ਕਾਰਨ ਲੋਕਾਂ ਦੇ ਘਰਾਂ ਦੇ ਚਿਰਾਗ ਬੁੱਝ ਰਹੇ ਹਨ। ਨਸ਼ਾ ਖ਼ਾਸ ਤੌਰ ਤੇ ਚਿੱਟਾ ਪ੍ਰਚੂਨ ਵਾਂਗ ਬਿਨਾਂ ਕਿਸੇ ਰੋਕ ਟੋਕ ਕੇ ਖੁੱਲਾ ਵਿੱਕ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਸਮੇਤ ਹਰ ਵਰਗ ਉਪਰ ਤਸ਼ੱਦਦ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਜੰਗਲ ਰਾਜ ਤੋਂ ਲੋਕ ਅੱਕ ਚੁੱਕੇ ਹਨ ਅਤੇ ਲੋਕਾਂ ਦਾ ਝੁਕਾਅ ਦਿਨ ਪ੍ਰਤੀ ਦਿਨ ਕਾਂਗਰਸ ਵੱਲ ਹੋ ਰਿਹਾ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰ ਉਤਾਰੇ ਹਨ । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਟੀਮ ਵੱਲੋਂ ਇੱਕਜੁੱਟ ਹੋ ਕੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਬਲਕਰਨ ਸਿੰਘ ਬੱਲੀ, ਹਰਵਿੰਦਰ ਭਾਰਦਵਾਜ, ਅੰਮ੍ਰਿਤਪਾਲ ਸਿੰਘ ਕੂਕਾ, ਅਮਰੀਕ ਸਿੰਘ ਅਲੀਸ਼ੇਰ, ਹਰਪ੍ਰੀਤ ਸਿੰਘ ਨੰਦਗੜ੍ਹ, ਗੁਰਸੇਵਕ ਸਿੰਘ, ਗੁਰਜੀਤ ਸਿੰਘ ਠੂਠਿਆਂਵਾਲੀ, ਕਮਲ ਚੂਨੀਆਂ ਬਿੱਟੂ ਸਿੰਘ ਆਦਿ ਆਗੂ ਹਾਜਰ ਸਨ।

LEAVE A REPLY

Please enter your comment!
Please enter your name here