*ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਵੱਡੀ ਪੱਧਰ ਤੇ ਹੋਵੋਗੀ ਜਿੱਤ/ ਸਰਕਾਰ ਦੇ ਕੰਮਾਂ ਨੂੰ ਪੈਣਗੀਆਂ ਵੋਟਾਂ- ਜ਼ਿਲ੍ਹਾ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ *

0
64

ਮਾਨਸਾ, 13 ਦਸੰਬਰ:-    (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)  ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਚੋਣਾਂ ਵਿੱਚ ਖੜ੍ਹੇ ਉਮੀਦਵਾਰਾਂ ਦੇ ਹੱਕ ਵਿੱਚ ਆਖਰੀ ਦਿਨ ਚੋਣ ਪ੍ਰਚਾਰ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨਸਾ ਵਿੱਚ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਪੈਣਗੀਆਂ ਵੋਟਾਂ ਅਤੇ ਵੱਡੀ ਪੱਧਰ ਤੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜੇਗੀ। ਸਾਨੂੰ ਸਾਰੇ ਪਿੰਡਾਂ ਵਿੱਚ ਪੂਰਨ ਸਹਿਯੋਗ ਮਿਲਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਜਿੱਤ ਸਿਰਫ਼ ਮਾਨਸਾ ਵਿੱਚ ਨਹੀਂ ਸਾਰੇ ਪੰਜਾਬ ਵਿੱਚ ਜਿੱਤ ਪ੍ਰਾਪਤ ਕਰੇਗੀ। ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੀ ਹੋਣ ਵਾਲੀ ਜਿੱਤ 2027 ਵਿੱਚ ਹੋਣ ਵਾਲੀਆਂ ਚੋਣਾਂ ਲਈ ਅਗਲੀ ਸਰਕਾਰ ਦਾ ਰਾਹ ਪੱਧਰਾ ਕਰੇਗੀ। 

ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਸ਼ਰਨਜੀਤ ਕੌਰ ਰਾਮਗੜ੍ਹੀਆ ਨੇ ਕਿਹਾ ਕਿ ਅੰਤ ਵਿੱਚ ਮੈਂ ਬੇਨਤੀ ਕਰਦੀ ਹਾਂ ਸਮੂਹ ਵੋਟਰਾਂ ਨੂੰ ਜੋਨ ਨੰਗਲ ਕਲਾਂ ਤੋਂ ਉਮੀਦਵਾਰ ਹਰਜੀਤ ਸਿੰਘ ਦੰਦੀਵਾਲ ਨੂੰ ਆਪਣੀਆਂ ਕੀਮਤੀ ਵੋਟਾਂ ਪਾ ਕੇ ਕਾਮਯਾਬ ਕਰੋ। 

ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜੋਂ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਗਈਆਂ ਹਨ ਅਤੇ ਲਗਾਤਾਰ ਵੱਡੀ ਪੱਧਰ ਤੇ ਹਰ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਗੰਭੀਰ ਉਪਰਾਲੇ ਕੀਤੇ ਹਨ। ਉਨ੍ਹਾਂ ਨੂੰ ਦੇਖਦਿਆਂ ਹੋਇਆਂ ਪੰਜਾਬ ਦੇ 13000 ਤੋਂ ਵੀ ਵੱਧ ਪਿੰਡਾਂ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਜਿੱਥੇ ਸਰਕਾਰ ਦੇ ਹੱਥ ਮਜ਼ਬੂਤ ਕਰਨਗੇ। ਉੱਥੇ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਦੇ ਸਰਕਾਰ ਬਣਾਉਣ ਦੇ ਸੁਪਨਿਆਂ ਦਾ ਚਕਨਾਚੂਰ ਕਰਨਗੇ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਮਾਨਸਾ ਜ਼ਿਲ੍ਹੇ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਮਾਨਸਾ ਜ਼ਿਲ੍ਹੇ ਦੇ ਸੂਝਵਾਨ ਵੋਟਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੋਟਾਂ ਪਾਉਣਗੇ ਅਤੇ ਸਾਰੀਆਂ ਹੀ ਸੀਟਾਂ ਤੇ ਜਿੱਤ ਦਰਜ਼ ਕਰੇਗੀ। 

NO COMMENTS