

ਮਾਨਸਾ, 28 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ): ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਜਲਦ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਪ੍ਰੋਗਰਾਮ ਵਿਚ ਵਾਧਾ ਕੀਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਹੁਣ 03 ਸਤੰਬਰ, 2025 ਤੱਕ ਦਾਅਵੇ ਤੇ ਇਤਰਾਜ ਦਰਜ਼ ਕਰਵਾਏ ਜਾ ਸਕਣਗੇ ਜਦੋਂ ਕਿ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 08 ਸਤੰਬਰ, 2025 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 09 ਸਤੰਬਰ, 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।























