*ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ*

0
27

ਮਾਨਸਾ, 19 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ) : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਜਲਦ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਮਿਤੀ 01 ਸਤੰਬਰ 2025 ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ 20 ਅਗਸਤ ਤੋਂ 27 ਅਗਸਤ, 2025 ਤੱਕ ਦਾਅਵੇ ਤੇ ਇਤਰਾਜ ਦਰਜ਼ ਕਰਵਾਏ ਜਾ ਸਕਣਗੇ ਜਦੋਂ ਕਿ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 01 ਸਤੰਬਰ, 2025 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 03 ਸਤੰਬਰ, 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

LEAVE A REPLY

Please enter your comment!
Please enter your name here