*ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵੱਲੋਂ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਆਯੋਜਿਤ*

0
12

Oplus_131072

ਮਾਨਸਾ, 01 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ IAS ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਖੁਸਵੀਰ ਕੌਰ ਦੀ ਅਗਵਾਹੀ ਹੇਠ ਸ਼ਾਂਤੀ ਭਵਨ ਮਾਨਸਾ ਵਿਖੇ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਹੇਠ ਵਿਸ਼ੇਸ਼ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਲੋਕਾਂ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਸਵਨਿਧੀ ਸਕੀਮ, ਡਿਜ਼ੀਟਲ ਲਾਗੂਕਰਨ ਅਤੇ ਲਾਭਪਾਤਰੀਆਂ ਨੂੰ ਮਿਲਣ ਵਾਲੀਆਂ ਵੱਖ ਵੱਖ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ। 

ਕੈਂਪ ਵਿੱਚ ਆਏ ਲਾਭਪਾਤਰੀਆਂ ਨੂੰ ਸਕੀਮਾਂ ਦੀ ਵਰਤੋਂ ਤੇ ਉਨ੍ਹਾਂ ਦੇ ਲਾਭ ਲੈਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਸਕੀਮਾਂ ਸਬੰਧੀ ਲਾਭਪਾਤਰੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ|

ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਕੁਲਵਿੰਦਰ ਸਿੰਘ ਅਤੇ ਡਾਟਾ ਐਂਟਰੀ ਓਪਰੇਟਰ ਸ੍ਰੀ ਕੁਲਦੀਪ ਸਿੰਘ , ਸ੍ਰੀਮਤੀ ਸਰਬਜੀਤ ਕੌਰ (SFL) ਸੋਮਾ ਬਾਈ ਸੁਪਰਵਾਇਜਰ, ਸ਼ੈਲੀ ਮੀਡੀਆ ਅਸਿਸਟੈਂਟ ਹਾਜ਼ਰ ਸਨ।

NO COMMENTS