*ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 27 ਨਵੰਬਰ ਨੂੰ*

0
29

ਮਾਨਸਾ, 24 ਨਵੰਬਰ  (ਸਾਰਾ ਯਹਾਂ/ਮੁੱਖ ਸੰਪਾਦਕ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 27 ਨਵੰਬਰ, 2025, ਦਿਨ ਵੀਰਵਾਰ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ, ਮਹਿਕ ਰਿਜ਼ੋਰਟ (ਨੇੜੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ) ਵਿਖੇ ਲਗਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਵੱਲੋਂ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਸ. ਹਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਸ਼੍ਰੀ ਗੁਰਜੀਤ ਸਿੰਘ ਬਰਾੜ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ), ਪੰਜਾਬ ਵੱਲੋਂ ਕੀਤੀ ਜਾਵੇਗੀ। ਇਸ ਕੈਂਪ ਵਿੱਚ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਵਧੇਰੇ ਪੈਦਾਵਾਰ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਭਰਪੂਰ ਜਾਣਕਾਰੀ ਦਿੱਤੀ ਜਾਵੇਗੀ।
ਇਸ ਕੈਂਪ ਵਿੱਚ ਖੇਤੀ ਨਾਲ ਸਬੰਧਤ ਸਰਕਾਰੀ/ਅਰਧ ਸਰਕਾਰੀ ਅਦਾਰਿਆਂ ਵੱਲੋਂ ਨੁਮਾਇਸ਼ਾਂ ਵੀ ਲਗਾਈਆਂ ਜਾਣਗੀਆਂ। ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਖੇਤੀਬਾੜੀ ਸਬੰਧੀ ਨਵੀਨਤਮ ਤਕਨੀਕੀ ਗਿਆਨ ਹਾਸਲ ਕਰਕੇ ਲਾਭ ਉਠਾਇਆ ਜਾਵੇ।

LEAVE A REPLY

Please enter your comment!
Please enter your name here