*ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਉਰਦੂ ਆਮੋਜ਼ ਦੀਆਂ ਜਮਾਤਾਂ ਪਹਿਲੀ ਜੁਲਾਈ ਤੋਂ ਸ਼ੁਰੂ*

0
18

ਮਾਨਸਾ, 12 ਜੂਨ:  (ਸਾਰਾ ਯਹਾਂ/ਮੁੱਖ ਸੰਪਾਦਕ)
ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਪਹਿਲੀ ਜੁਲਾਈ 2025 ਤੋਂ ਉਰਦੂ ਆਮੋਜ਼ ਦੀਆਂ ਜਮਾਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਦੱਸਿਆ ਕਿ 06 ਮਹੀਨੇ ਦੇ ਇਸ ਸਰਟੀਫਿਕੇਟ ਕੋਰਸ ਦੀ ਫੀਸ ਉੱਕਾ ਪੁੱਕਾ 500 ਰੁਪਏ ਹੈ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਨੂੰ ਕਰ ਸਕਦਾ ਹੈ। ਇਸ ਦੀਆਂ ਜਮਾਤਾਂ ਰੋਜ਼ਾਨਾ ਕੰਮਕਾਜ ਵਾਲੇ ਦਿਨ ਸ਼ਾਮ ਸਵਾ ਪੰਜ ਤੋਂ ਸਵਾ ਛੇ ਵਜੇ ਤੱਕ ਲੱਗਣਗੀਆਂ। ਇਸ ਸਬੰਧੀ ਫਾਰਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਸਥਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here