*ਜ਼ਿਲ੍ਹਾ ਮਾਨਸਾ ਦੀ ਦਾਖਲਾ ਮੁਹਿੰਮ ਦੇ ਆਗਾਜ਼ ਲਈ ਦਾਖਲਾ ਵੈਨ ਨੂੰ ਹਰੀ ਝੰਡੀ*

0
11

ਮਾਨਸਾ, 20 ਮਾਰਚ :  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)

ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਨਸਾ ਦੀ ਦਾਖਲਾ ਮੁਹਿੰਮ ਦਾ ਆਗਾਜ਼ ਜ਼ਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਤਲਾ ਕਲਾਂ ਤੋਂ ਕੀਤਾ ਗਿਆ । ਇਸ ਮੁਹਿੰਮ ਦੀ ਸ਼ੁਰੂਆਤ ਲਈ ਰੱਖੇ ਗਏ ਸੱਭਿਆਚਾਰਕ ਪ੍ਰੋਗਰਾਮ ਅਤੇ ਦਾਖਲਾ ਵੈਨ ਰਵਾਨਗੀ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਡਾ. ਵਿਜੈ ਸਿੰਗਲਾ ਹਲਕਾ ਵਿਧਾਇਕ ਮਾਨਸਾ ਅਤੇ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮਾਨਸਾ ਨੇ ਸ਼ਿਰਕਤ ਕੀਤੀ ।

ਇਸ ਪ੍ਰੋਗਰਾਮ ਦੌਰਾਨ ਡਾ. ਵਿਜੈ ਸਿੰਗਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਈ ਅਹਿਮ ਕਦਮ ਚੱਕੇ ਹਨ । ਹੁਣ ਪੰਜਾਬ ਦੇ ਸਕੂਲ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਦੇਸ਼ ਵਿੱਚੋਂ ਮੋਹਰੀ ਹਨ । ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਤੋਂ ਵਧੇਰੇ ਸਿੱਖਿਅਤ ਅਤੇ ਕਾਬਲੀਅਤ ਵਾਲੇ ਹਨ । ਵਧੇਰੇ ਸਰਕਾਰੀ ਨੌਕਰੀਆਂ ਵੀ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀਆਂ ਨੂੰ ਮਿਲਦੀਆਂ ਹਨ । ਜ਼ਿਲ੍ਹਾ ਮਾਨਸਾ ਦੇ ਸਮੂਹ ਸਕੂਲ ਹੁਣ ਹਰ ਸਹੂਲਤ ਨਾਲ ਭਰਪੂਰ ਹਨ ਅਤੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ ।

ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨਸਾ ਜ਼ਿਲ੍ਹਾ ਦੇ ਸਮੂਹ ਅਧਿਆਪਕ ਬਹੁਤ ਮਿਹਨਤੀ ਹਨ । ਸਕੂਲ ਆਫ ਐਮੀਨੈਂਸ, ਸਕੂਲ ਆਫ ਹੈਪੀਨੈੱਸ, ਸਕੂਲ ਆਫ ਬਰਿਲੀਐਂਸ ਵਰਗੇ ਸਕੂਲ ਹੁਣ ਨਵੀਆਂ ਪੈੜਾਂ ਪਾਉਣ ਵੱਲ ਵਧ ਰਹੇ ਹਨ । ਵਿੱਦਿਅਕ ਪੱਖੋਂ ਜ਼ਿਲ੍ਹਾ ਮਾਨਸਾ ਪੰਜਾਬ ਦੀ ਅਗਵਾਈ ਕਰਦਾ ਨਜ਼ਰ ਆਉਂਦਾ ਹੈ । ਸੋ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਸੁਨਿਹਰੀ ਭਵਿੱਖ ਲਈ ਸਰਕਾਰੀ ਸਕੂਲਾਂ ਦੀ ਚੋਣ ਕਰਨੀ ਚਾਹੀਦੀ ਹੈ ।

ਉਪਰੋਕਤ ਤੋਂ ਇਲਾਵਾ ਇਸ ਪ੍ਰੋਗਰਾਮ ਨੂੰ ਡਾ. ਪਰਮਜੀਤ ਸਿੰਘ ਭੋਗਲ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ , ਮਦਨ ਲਾਲ ਕਟਾਰੀਆ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ , ਬਲਾਕ ਨੋਡਲ ਅਫਸਰ ਅਵਤਾਰ ਸਿੰਘ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੱਤਪਾਲ ਸਿੰਘ  ਨੇ ਵੀ ਸੰਬੋਧਨ ਕੀਤਾ । ਇਸ ਪ੍ਰੋਗਰਾਮ ਦੌਰਾਨ ਵਿੱਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ । ਅਧਿਆਪਕਾਂ ਦੁਆਰਾ ਤਿਆਰ ਕੀਤੀ ਸਹਾਇਕ ਸਿੱਖਿਆ ਸਮੱਗਰੀ ਦੀ ਪੇਸ਼ਕਾਰੀ ਇਸ ਪ੍ਰੋਗਰਾਮ ਦੇ ਆਕਰਸ਼ਨ ਦਾ ਕੇਂਦਰ ਰਹੀ । ਪ੍ਰੋਗਰਾਮ ਸਮਾਪਤੀ ਤੋਂ ਬਾਅਦ ਮੁੱਖ ਮਹਿਮਾਨ ਡਾ. ਵਿਜੈ ਸਿੰਗਲਾ ਵਿਧਾਇਕ ਮਾਨਸਾ, ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮਾਨਸਾ, ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫਸਰ, ਮਦਨ ਲਾਲ ਕਟਾਰੀਆ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਦੁਆਰਾ ਦਾਖਲਾ ਮੁਹਿੰਮ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਵੈਨ ਬਾਰੇ ਦੱਸਦਿਆਂ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਨਵਨੀਤ ਕੱਕੜ ਅਤੇ ਹਰਪ੍ਰੀਤ ਸਿੰਘ ਡੀ.ਐਸ.ਐਮ. ਨੇ ਦੱਸਿਆ ਕਿ ਇਹ ਵੈਨ ਲਗਾਤਾਰ ਤਿੰਨ ਦਿਨ ਸਮੁੱਚੇ ਜ਼ਿਲ੍ਹਾ ਮਾਨਸਾ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖਲੇ ਦਾ ਪ੍ਰਚਾਰ ਕਰੇਗੀ ।

ਇਸ ਪ੍ਰੋਗਰਾਮ ਦੇ ਸਫਲ ਅਯੋਜਨ ਵਿੱਚ ਸੀ.ਐਚ.ਟੀ. ਸੁਖਵੀਰ ਕੌਰ, ਸੀ.ਐਚ.ਟੀ. ਪਰਵਿੰਦਰ ਸਿੰਘ ਅਤੇ ਹੈੱਡ ਟੀਚਰ ਬਲਜਿੰਦਰ ਸਿੰਘ ਦੀ ਵਿਸ਼ੇਸ਼ ਭੂਮਿਕਾ ਰਹੀ । ਪ੍ਰੋਗਰਾਮ ਵਿੱਚ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਨਵਨੀਤ ਕੱਕੜ ਅਤੇ ਅਮ੍ਰਿਤਵੀਰ ਸਿੰਘ, ਬੀ.ਆਰ.ਸੀ. ਗਗਨ ਸ਼ਰਮਾ , ਸੋਨੀ ਸਿੰਗਲਾ, ਰਜਿੰਦਰ ਸਿੰਘ ਨੇ ਪ੍ਰੋਗਰਾਮ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਈ ।  ਸਮੁੱਚੇ ਬਲਾਕ ਮਾਨਸਾ ਦੇ ਪ੍ਰਾੲਮਰੀ ਅਤੇ ਅੱਪਰ ਪ੍ਰਾਇਮਰੀ ਸਕੂਲ ਮੁਖੀਆਂ ਅਤੇ ਮਾਪਿਆਂਨੇ ਵਿਸ਼ੇਸ਼ ਰੂਪ ਵਿੱਚ ਇਸ ਪ੍ਰੋਗਰਾਮ ਦਾ ਹਿੱਸਾ ਬਣ ਕੇ ਪ੍ਰੋਗਰਾਮ ਨੂੰ ਸਫਲ ਬਣਾਇਆ। 

LEAVE A REPLY

Please enter your comment!
Please enter your name here