*ਜ਼ਿਲ੍ਹਾ ਮੈਜਿਸਟ੍ਰੇਟ ਨੇ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਕੀਤੇ ਪਾਬੰਦੀ ਦੇ ਹੁਕਮ ਜਾਰੀ*

0
21

ਮਾਨਸਾ, 04 ਅਪ੍ਰੈਲ : (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨਾਂ ਚਲਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ।
ਉਨ੍ਹਾਂ ਹੁਕਮ ਵਿੱਚ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2025 ਸ਼ੁਰੂ ਹੋ ਚੁੱਕਾ ਹੈ। ਕਣਕ ਦੀ ਫਸਲ ਦੀ ਕਟਾਈ ਆਮ ਤੌਰ ’ਤੇ ਕਿਸਾਨਾਂ ਵੱਲੋਂ ਕੰਬਾਈਨਾਂ ਨਾਲ ਕਰਵਾਈ ਜਾਂਦੀ ਹੈ। ਕਈ ਵਾਰ ਕਣਕ ਦੀ ਕਟਾਈ ਲਈ ਦਿਨ ਰਾਤ ਕੰਬਾਈਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਕੰਬਾਈਨਾਂ ਸੜਕ ਰਾਹੀਂ ਖੇਤਾਂ ਵਿੱਚ ਜਾਂਦੀਆਂ ਹਨ ਜਿਸ ਕਰਕੇ ਆਮ ਟਰੈਫਿਕ ਵਿੱਚ ਕਾਫ਼ੀ ਵਿਘਨ ਪੈਂਦਾ ਹੈ ਅਤੇ ਐਕਸੀਡੈਂਟ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਕਈ ਵਾਰ ਰਾਤ ਦਾ ਹਨੇਰਾ ਹੋਣ ਕਾਰਨ ਕੰਬਾਈਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆਂ ਹਨਤੇ ਸ਼ਾਰਟ ਸ਼ਰਕਟ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਨਮੀ ਹੋਣ ਕਾਰਨ ਕਣਕ ਸੁੱਕੀ ਨਹੀਂ ਹੁੰਦੀ ਅਤੇ ਨਮੀ ਵਾਲੀ ਕਣਕ ਦੀ ਨਿਲਾਮੀ ਹੋਣ ਵਿੱਚ ਦੇਰੀ ਹੋ ਜਾਂਦੀ ਹੈ ਜਿਸ ਕਰਕੇ ਕਿਸਾਨਾਂ ਨੂੰ ਕਈ-ਕਈ ਦਿਨ ਮੰਡੀਆਂ ਵਿੱਚ ਖੱਜਲ-ਖ਼ੁਆਰਾ ਹੋਣਾ ਪੈਂਦਾ ਹੈ। ਇਸ ਲਈ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਇਨਾਂ ਚਲਾਉਣ ’ਤੇ ਪਾਬੰਦੀ ਲਗਾਈ ਜਾਂਦੀ ਹੈ।
ਇਹ ਹੁਕਮ 31 ਮਈ 2025 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here