*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 24 ਅਪ੍ਰੈਲ ਨੂੰ*

0
49

ਮਾਨਸਾ, 22 ਅਪ੍ਰੈਲ: (ਸਾਰਾ ਯਹਾਂ/ਮੁੱਖ ਸੰਪਾਦਕ)

                ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮਾਨਸਾ ਵਿਖੇ 24 ਅਪ੍ਰੈਲ 2025 ਦਿਨ ਵੀਰਵਾਰ ਨੂੰ ਲੋਟਸ ਹੋਮਟੈਕਸਟਾਇਲ ਲਿਮਟਡ (Lotus Hometextiles Limited) ਵੱਲੋਂ ਮਸ਼ੀਨ ਓਪਰੇਟਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

                ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ।

                ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 18000/- ਰੁਪਏ ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮਾਨਸਾ ਵਿਖੇ ਪਹੁੰਚ ਸਕਦੇ ਹਨ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 70874-11280, 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here