*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 30 ਜੁਲਾਈ ਨੂੰ ਲੱਗੇਗਾ ਪਲੇਸਮੈਂਟ ਕੈਂਪ*

0
46

ਮਾਨਸਾ, 28 ਜੁਲਾਈ(ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 30 ਜੁਲਾਈ 2025 ਦਿਨ ਬੱਧਵਾਰ ਨੂੰ ਐੱਲ.ਆਈ.ਸੀ. ਆਫ ਇੰਡੀਆਂ ਵੱਲੋਂ ਬੀਮਾ ਸਲਾਹਕਾਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਦੋਵੇਂ ਹੀ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ 20 ਤੋਂ 45 ਸਾਲ ਤੱਕ ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚ ਸਕਦੇ ਹਨ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98157-96040, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here