*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 04 ਦਸੰਬਰ ਦਿਨ ਵੀਰਵਾਰ 2025 ਨੂੰ ਲੱਗੇਗਾ ਪਲੇਸਮੈਂਟ ਕੈਂਪ*

0
9

ਮਾਨਸਾ, 02 ਦਸੰਬਰ  (ਸਾਰਾ ਯਹਾਂ/ਮੁੱਖ ਸੰਪਾਦਕ)  :
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ  04 ਦਸੰਬਰ ਦਿਨ ਵੀਰਵਾਰ ਨੂੰ ”ਫੋਨ ਪੇਅ” (Phonepe) ਵੱਲੋਂ ਬਿਜ਼ਨਸ ਡਿਵੈਲਪਮੈਂਟ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸਿਰਫ਼ ਮੁੰਡੇ  ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ ਬਾਰ੍ਹਵੀਂ ਪਾਸ, ਉਮਰ ਸੀਮਾ 18 ਤੋਂ 35 ਤੱਕ ਹੋਣੀ ਚਾਹੀਦੀ ਹੈ। ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣਾ ਚਾਹੀਦਾ ਹੈ। ਅਸਾਮੀਆਂ ਦੀ ਗਿਣਤੀ 20 ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14500/- ਰੁਪਏ (ਸਮੇਤ ਪ੍ਰੋਤਸਾਹਨ) ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਕੰਮ ਕਰਨ ਦਾ ਸਥਾਨ ਝੁਨੀਰ, ਸਰਦੂਲਗੜ੍ਹ, ਬੁਢਲਾਡਾ ਤੇ ਮਾਨਸਾ ਵਿਖੇ ਹੋਵੇਗਾ।
ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਕੈਂਪ ਵਾਲੇ ਦਿਨ ਆਪਣੀ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਇੰਟਰਵਿਊ ਦਾ ਸਮਾਂ ਸਵੇਰੇ 10:30 ਤੋਂ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ  9804750007, 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here