

ਮਾਨਸਾ, 25 ਅਪ੍ਰੈਲ : (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 424916 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 383499 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 121696 ਮੀਟਰਕ ਟਨ, ਮਾਰਕਫੈੱਡ ਵੱਲੋਂ 116165 ਮੀਟਰਕ ਟਨ, ਪਨਸਪ ਵੱਲੋਂ 90999 ਮੀਟਰਕ ਟਨ, ਵੇਅਰ ਹਾਊਸ ਵੱਲੋਂ 50565 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 785.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਨਿਰੰਤਰ ਕੀਤੀ ਜਾ ਰਹੀ ਹੈ।























