

ਮਾਨਸਾ, 23 ਜੂਨ:-(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਆਮ ਆਦਮੀ ਪਾਰਟੀ ਪੰਜਾਬ ਦੀ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਅਤੇ ਗੁਜਰਾਤ ਵਿਸਵਧਰ ਦੀ ਜਿਮਨੀ ਚੋਣਾਂ ਜਿੱਤ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਆਪ ਪਾਰਟੀ ਲੋਕਾਂ ਲਈ ਖੜੀ ਹੈ ਤੇ ਲੋਕਾਂ ਨੇ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਪ੍ਰਗਟਾਇਆ ਹੈ । ਆਪ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸਰਦਾਰ ਭਗਵੰਤ ਮਾਨ ਸਿੰਘ ਅਤੇ ਸਾਰੇ ਵਲੰਟੀਅਰ ਮੰਤਰੀ ਸਾਹਿਬ ਐਮ ਐਲ ਏ ਸਾਰਿਆਂ ਦੀ ਸਖ਼ਤ ਮਿਹਨਤ ਸਦਕਾ ਗੁਜਰਾਤ ਅਤੇ ਪੰਜਾਬ ਦੀਆਂ ਦੋ ਸੀਟਾਂ ਤੇ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ। ਪਾਰਟੀ ਦੀ ਇਹ ਜਿੱਤ ਸਾਬਤ ਕਰਦੀ ਹੈ ਕਿ ਆਉਣ ਵਾਲੇ 2027 ਦੀਆਂ ਪੰਜਾਬ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣੇਗੀ। ਇਸਤਰੀ ਵਿੰਗ ਆਪ ਵੱਲੋਂ ਮਾਨਸਾ ਜ਼ਿਲ੍ਹੇ ਦੀ ਪੂਰੀ ਟੀਮ ਨੇ ਲੁਧਿਆਣਾ ਵਿਖੇ ਜਾ ਕੇ ਚੋਣ ਪ੍ਰਚਾਰ ਕੀਤਾ ਸੀ, ਜਿਸ ਵਿੱਚ ਸਟੇਟ ਜੁਆਇੰਟ ਸਕੱਤਰ ਵੀਨਾ ਅੱਗਰਵਾਲ, ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ,ਜ਼ਿਲ੍ਹਾ ਜਨਰਲ ਸਕੱਤਰ ਸ਼ਰਨਜੀਤ ਕੌਰ, ਜ਼ਿਲ੍ਹਾ ਜੁਆਇੰਟ ਸਕੱਤਰ ਇੰਦਰਜੀਤ ਕੌਰ ,ਵਾਈਸ ਪ੍ਰਧਾਨ ਕਰਮਜੀਤ ਕੌਰ ਚਹਿਲ, ਬੁਡਲਾਡਾ ਤੋਂ ਚਰਨਜੀਤ ਕੌਰ, ਜੋਗਿੰਦਰ ਕੌਰ, ਸਰਦੂਲਗੜ੍ਹ ਤੋਂ ਹਰਪ੍ਰੀਤ ਕੌਰ ਆਦਿ ਸਾਰੀਆਂ ਭੈਣਾਂ ਨੇ ਬਹੁਤ ਮਿਹਨਤ ਕੀਤੀ।























