

ਜਿ.ਲ੍ਹਾ ਮਾਨਸਾ ਵਿੱਚ ਨੈਸ.ਨਲ ਲੀਗਲ ਸਰਵਿਸਜ. ਅਥਾਰਟੀ ਅਤੇ ਮਾਨਯੋਗ ਜਿ.ਲ੍ਹਾ ਅਤੇ ਸੈ.ਸਨ ਜੱਜ ਸ੍ਰੀਮਤੀ ਮਨਦੀਪ ਪੰਨੂ, ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਜੀ ਦੀਆਂ ਹਦਾਇਤਾਂ ਅਨੁਸਾਰ ਨੈਸ.ਨਲ ਲੋਕ ਅਦਾਲਤ ਜਿਲ੍ਹਾ ਕੋਰਟ ਕੰਪਲੈਕਸ ਮਾਨਸਾ, ਕੋਰਟ ਕੰਪਲੈਕਸ ਬੁਢਲਾਡਾ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿੱਚ ਲਗਾਈ ਜਾਣੀ ਹੈ| ਇਸ ਲੋਕ ਅਦਾਲਤ ਵਿੱਚ ਕਰਿਮੀਨਲ ਕੰਮਪਾਊਂਡੇਬਲ, 138 ਐਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ. ਕੇਸ, ਲੇਬਰ ਡਿਸਪਿਊਟ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ ਕੇਸ, ਮੈਟਰੀਮੋਨੀਅਲ ਕੈਟਾਗਿਰੀ ਦੇ ਕੇਸ, ਐਲ.ਏ.ਸੀ. ਕੇਸ ਅਤੇ ਹੋਰ ਕੈਟਾਗਿਰੀ ਕੇਸਾਂ ਦੇ ਨਿਪਟਾਰੇ ਲਈ ਕੋਰਟ ਕੰਪਲੈਕਸ ਮਾਨਸਾ ਵਿੱਚ 5 ਬੈਚਾਂ, ਕੋਰਟ ਕੰਪਲੈਕਸ ਬੁਢਲਾਡਾ ਵਿੱਚ 2 ਬੈ੦ਚ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿੱਚ 1 ਬੈ੦ਚ ਦਾ ਗਠਨ ਕੀਤਾ ਗਿਆ ਹੈ| ਸ੍ਰੀ ਅਮਨਦੀਪ ਸਿੰਘ ਸੀ.ਜੇ.ਐਮ.-ਕਮ-ਸਕੱਤਰ ਜਿ.ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਲੋਕ ਅਦਾਲਤ ਤੋ ਪਹਿਲਾਂ ਅਨੇਕਾਂ ਸੈਮੀਨਾਰ ਲਗਾਕੇ ਅਤੇ ਪਿੰਡਾਂ ਦੇ ਵਿੱਚ ਪੈਰਾ ਲੀਗਲ ਵਲੰਟੀਅਰਜ. ਦੁਆਰਾ ਇਸ.ਤਿਹਾਰ. ਵੀ ਸਾਝੀ ਜਗ੍ਹਾ ਤੇ ਲਗਵਾ ਕੇ ਜਿਲ੍ਹੇ ਦੇ ਲੋਕਾਂ ਨੂੰ ਲੋਕ ਅਦਾਲਤ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ ਸੀ ਅਤੇ ਬੈਕ ਅਤੇ ਬੀਮਾਂ ਕੰਪਨੀਆਂ ਦੇ ਅਫਸਰਾਂ ਅਤੇ ਹੋਰ ਵਿਭਾਗਾਂ ਦੇ ਨੁਮਾਇਦਿਆਂ ਨਾਲ ਮੀਟਿੰਗਾਂ ਕੀਤੀਆਂ ਗਈਆ ਸੀ ਅਤੇ ਉਹਨਾਂ ਨੂੰ ਲੋਕ ਅਦਾਲਤਾਂ ਵਿੱਚ ਕੇਸ ਲਗਵਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ| ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ 01652-227022 ਤੇ ਸੰਪਰਕ ਕੀਤਾ ਜਾ ਸਕਦਾ ਹੈ|






















