

ਬਰਨਾਲਾ, 15 ਅਕਤੂਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : 69ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਜਿਲ੍ਹਾ ਪੱਧਰੀ ਅਥਲੈਟਿਕ ਮੀਟ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਸੋਨੇ ਅਤੇ 2 ਕਾਂਸੀ ਦੇ ਤਗਮੇ ਜਿੱਤੇ ਹਨ। ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਮੈਡਲ ਪਾ ਕੇ ਸਨਮਾਨ ਕੀਤਾ ਗਿਆ। ਸਕੂਲ ਮੁਖੀ ਰਘੁਵੀਰ ਸਿੰਘ ਅਤੇ ਸਮੂਹ ਸਟਾਫ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਡੀਪੀਈ ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਇਸ ਅਥਲੈਟਿਕ ਮੀਟ ਵਿੱਚੋਂ ਅੰਡਰ 17 ਸਾਲ (ਲੜਕੇ) ਦੇ ਟ੍ਰਿਪਲ ਜੰਪ ਈਵੈੱਟ ਵਿੱਚ ਲਖਵਿੰਦਰ ਸਿੰਘ ਨੇ ਸੋਨ ਤਗਮਾ ਹਾਸਲ ਕੀਤਾ ਹੈ। ਜਦਕਿ ਅੰਡਰ 17 ਸਾਲ (ਲੜਕੀਆਂ) ਦੇ ਟ੍ਰਿਪਲ ਜੰਪ ਵਿੱਚੋਂ ਹਰਮਨਜੋਤ ਨੇ ਕਾਂਸੀ ਦਾ ਤਗਮਾ ਅਤੇ ਅੰਡਰ 17 ਸਾਲ (ਲੜਕੇ) ਦੇ ਜੈਵਲਿਨ ਥ੍ਰੋ ਵਿੱਚੋਂ ਟਿੰਕੂ ਸਿੰਘ ਨੇ ਵੀ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਮੁਖੀ ਰਘੁਵੀਰ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਚਿਰਜੋਤ ਸਿੰਘ ਅਤੇ ਹਰਜੀਤ ਸਿੰਘ ਜੋਗਾ ਸਮੇਤ ਸਮੂਹ ਵਿਦਿਆਰਥੀ ਮੌਜੂਦ ਸਨ।























