ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗੈਰ ਸਰਕਾਰੀ ਇਮਾਰਤਾਂ,ਥਾਵਾਂ ਤੇ ਅਸ਼ਲੀਲ ਪੋਸਟਰ ਲਗਾਉਣ ਤੇ ਮੁਕੰਮਲ ਪਾਬੰਦੀ

0
31

ਮਾਨਸਾ, 16 ਅਕਤੂਬਰ (ਬਲਜੀਤ ਸ਼ਰਮਾ) :ઠਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗੈਰ ਸਰਕਾਰੀ ਇਮਾਰਤਾਂ, ਥਾਵਾਂ ਤੇ ਅਸ਼ਲੀਲ ਪੋਸਟਰ ਲਗਾਉਣ ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਮਾਨਸਾ ਜਿਲ੍ਹੇ ਵਿਚ ਸਰਾਕਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ਤੇ ਅਕਸਰ ਆਮ ਤੌਰ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਇਸ ਮਾੜੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜਰੂਰੀ ਹੈ ਅਤੇ ਇਸ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।
ਉਪਰੋਕਤ ਹੁਕਮ 30 ਨਵੰਬਰ 2018 ਤੱਕ ਲਾਗੂ ਰਹਿਣਗੇ।


EDITED BY : SARA YAHA | | Last Updated : 7:50 pm 16 October 2018

LEAVE A REPLY

Please enter your comment!
Please enter your name here