ਜਿਲ੍ਹਾ ਮਾਨਸਾ ਦੇ ਪੁਲਿਸ ਪ੍ਰਸ਼ਾਸ਼ਨ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਅਤੇ ਅਪਰੇਸ਼ਨ “ਸ਼ਅੰਫਅ੍ਰਖ” ਤਹਿਤ ਕਸਬਾ ਜੋਗਾ ਵਿਖੇ ਕੀਤੀ ਪਬਲਿਕ ਮਿਲਣੀ – ਐਸ.ਐਸ.ਪੀ ਮਾਨਸਾ

0
14

ਮਾਨਸਾ 23.06.2025 (ਸਾਰਾ ਯਹਾਂ/ਮੁੱਖ ਸੰਪਾਦਕ) : ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ
ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਮਾਨਯੋਗ ਡਾਇਰ ੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ
ਗੌਰਵ ਯਾਦਵ ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ, ਅੱਜ ਮਾਨਸਾ ਪੁਲਿਸ ਵੱਲੋ ਅਪਰੇਸ਼ਨ “ਸ਼ਅੰਫਅ੍ਰਖ” ਤਹਿਤ ਪੁਲਿਸ
ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧਾ ਵਿੱਚ ਸੁਧਾਰ ਲਿਆਉੇਣ ਅਤੇ ਵਿਸ਼ਵਾਸ/ਸਹਿਯੋਗ ਵਧਾੳ ੁਣ ਲਈ ਲੋਕਾਂ ਤੱਕ ਸਿੱਧੀ
ਪਹੁੰਚ ਕਰਕੇ ਮੀਟਿੰਗਾਂ/ਮਿਲਣੀਆਂ ਕਰਨ ਲਈ ਮੁਹਿੰਮ ਚਲਾਈ ਹੋਈ ਹੈ। ਜਿਸਦੇ ਮੱਦੇਨਜ਼ਰ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ
ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜੀ ਦੇ ਦਿਸ਼ਾ ਨਿਰਦੇਸਾ ਹੇਠ ਅੱਜ ਜਿਲ੍ਹਾ ਮਾਨਸਾ ਦੇ ਕਸਬਾ ਜੋਗਾ ਵਿਖੇ
ਗੁਰੂਘਰ ਵਿੱਚ ਪਬਲਿਕ ਮੀਟਿੰਗ/ਮਿਲਣੀ ਕੀਤੀ ਗਈ। ਇਸ ਮੀਟਿੰਗ/ਮਿਲਣੀ ਦੌਰਾਨ ਐਸ.ਐਸ.ਪੀ. ਮਾਨਸਾ ਖੁਦ, ਉਪ
ਕਪਤਾਨ ਪੁਲਿਸ (ਸ.ਡ.) ਮਾਨਸਾ, ਮੁੱਖ ਅਫਸਰ ਜੋਗਾ, ਵੱਲੋਂ ਸਾਝੇ ਤੌਰ ਪਰ ਕਰੀਬ 200 ਵਿਅਕਤੀਆ ਦੇ ਇੱਕਠ ਨੂੰ ਸੰਬੋਧਨ
ਕੀਤਾ ਗਿਆ।

ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਦੱਸਿਆ ਗਿਆ ਕਿ ਇਸ ਪਬਲਿਕ ਮੀਟਿੰਗ/ਮਿਲਣੀ ਵਿੱਚ
ਕਸਬਾ ਜੋਗਾ ਅਤੇ ਇਸਦੇ ਨੇੜਲੇ ਪਿੰਡਾਂ ਦੀਆਂ ਪੰਚਾਇਤਾਂ, ਵਿਲੇਜ ਡਿਫੈਂਸ ਕਮੇਟੀ ਮੈਂਬਰਾਂ, ਹੋਰ ਮੋਹਤਵਰ ਪੁਰਸ਼ਾ ਅਤ ੇ
ਪਿੰਡ ਵਾਸੀਆਂ ਨੇ ਭਾਗ ਲਿਆ। ਇਸ ਸਮਾਗਮ ਦੌਰਾਨ ਆਮ ਪਬਲਿਕ ਨੂੰ ਆਪਣੀ ਦੁਖ-ਤਕਲੀਫਾਂ ਅਤੇ ਸੁਝਾਅ ਪ੍ਰਸ਼ਾਸ਼ਨ
ਨਾਲ ਸਾਂਝਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧ ਗੂੜੇ ਹੋ ਸਕਣ ਅਤੇ
ਸਹਿਯੋਗ ਦੀ ਭਾਵਨਾ ਵਿੱਚ ਵਾਧਾ ਹੋ ਸਕੇ। ਇਸਤੋਂ ਇਲਾਵਾ ਪਿੰਡ ਵਾਸੀਆਂ ਅਤੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆ ਤੋ ਦੂਰ
ਰਹਿਣ ਦੀ ਅਪੀਲ ਕੀਤੀ ਗਈ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਤੋ ਜਾਣੂ ਕਰਾਇਆ ਗਿਆ ਅਤੇ ਸਾਥ ਦੇਣ ਦੀ ਅਪੀਲ ਕੀਤੀ
ਗਈ।

ਐਸ.ਐਸ਼.ਪੀ. ਮਾਨਸਾ ਜੀ ਵੱਲੋਂ ਅਖੀਰ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਪ੍ਰਸ਼ਾਸਨ
ਵੱਲੋਂ ਪਬਲਿਕ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਦੱਸਿਆਂ ਕਿ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲਿਸ ਹਰ ਸਮੇਂ ਵਚਨਬੱਧ ਹੈ
ਅਤੇ ਜਿਲ੍ਹਾ ਅੰਦਰ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ, ਅਮਨ ਕਾਨੂੰਨ ਵਿਵਸਥਾ ਨ ੂੰ
ਹਰ ਹਾਲ ਕਾਇਮ ਰੱਖਿਆ ਜਾਵੇਗਾ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ
ਰਿਹਾ ਹੈ।

LEAVE A REPLY

Please enter your comment!
Please enter your name here