

ਮਾਨਸਾ, 26 ਜੂਨ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਹਲਕਾ ਮਾਨਸਾ ਦੇ ਵਿਧਾਇਕ ਡਾਕਟਰ ਵਿਜੈ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਭੁੱਚਰ
ਚੇਅਰਮੈਨ ਮੰਡੀ ਬੋਰਡ ਨੂੰ ਜ਼ਿਲ੍ਹਾ ਪ੍ਰਧਾਨ ਲੱਗਣ ਅਤੇ ਕ੍ਰਿਸ਼ਨ ਸਿੰਘ ਧਾਲੀਵਾਲ (ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਮਾਨਸਾ) ਨੂੰ ਜ਼ਿਲ੍ਹਾ ਜਨਰਲ ਸਕੱਤਰ ਲੱਗਣ ਤੇ ਵਿਸ਼ੇਸ਼ ਤੌਰ ਵਧਾਈਆਂ ਦੇਣ ਲਈ ਗੋਰਾ ਸਿੰਘ ਅਸਪਾਲ, ਸੇਵਕ ਸਿੰਘ ਅਸਪਾਲ, ਚਰਨਜੀਤ ਸਿੰਘ ਅਲੀਸ਼ੇਰ, ਮਨਜੀਤ ਅਲੀਸ਼ੇਰ, ਹਰਦੇਵ ਸਿੰਘ ਉਲਕ, ਸਟੇਟ ਜੁਆਇੰਟ ਸਕੱਤਰ ਵੀਨਾ ਅੱਗਰਵਾਲ, ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ,ਜ਼ਿਲ੍ਹਾ ਜਨਰਲ ਸਕੱਤਰ ਸ਼ਰਨਜੀਤ ਕੌਰ, ਜ਼ਿਲ੍ਹਾ ਜੁਆਇੰਟ ਸਕੱਤਰ ਇੰਦਰਜੀਤ ਕੌਰ ਅੱਜ ਮੰਡੀ ਬੋਰਡ ਦੇ ਦਫ਼ਤਰ ਵਿੱਚ ਪਹੁੰਚੇ।
ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਵੱਲੋਂ ਧੰਨਵਾਦ ਕਰਦਾ ਹਾਂ ਕਿ ਅਸਪਾਲ ਅਤੇ ਅਲੀਸ਼ੇਰ ਵਾਲੇ ਭਰਾਵਾਂ ਨੇ ਬਹੁਤ ਸਾਰਾ ਮਾਣ ਬਖਸ਼ਿਆ ਹੈ। ਜਿਹੜੇ ਅਹੁਦੇ ਕਰਕੇ ਅੱਜ ਸਾਡਾ ਇਹ ਮਾਣ ਸਤਿਕਾਰ ਦਿੱਤਾ ਗਿਆ ਹੈ। ਉਸ ਅਹੁਦੇ ਤੇ ਰਹਿੰਦੇ ਹੋਏ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾ ਕਰਨ ਦਾ ਵਾਅਦਾ ਕਰਦੇ ਹਾਂ।
ਇਸ ਮੌਕੇ ਤੇ ਕ੍ਰਿਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਵੇਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਅਕਸਰ ਬਿਆਨ ਦਿੰਦੇ ਹਨ ਕਿ ਸਾਡੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਗਰੀਬ ਘਰਾਂ ਦੇ ਨੌਜਵਾਨਾਂ ਨੂੰ ਲੋਕ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਅੱਜ ਜੋ ਵੀ ਮਾਣ ਸਤਿਕਾਰ ਬਖਸ਼ਿਆ ਹੈ ਉਸ ਲਈ ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ,ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਜੀ, ਡਾ. ਸੰਦੀਪ ਪਾਠਕ ਜੀ, ਸਤਿੰਦਰ ਜੈਨ ਜੀ, ਪੰਜਾਬ ਪ੍ਰਧਾਨ ਅਮਨ ਅਰੋੜਾ ਜੀ, ਚਰਨਜੀਤ ਸਿੰਘ ਅੱਕਾਂਵਾਲੀ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਮਾਨਸਾ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।























