*ਜਿ਼ਲ੍ਹਾ ਮੈਜਿਸਟ੍ਰੇਟ ਨੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ *ਤੇ ਪੂਰਨ ਪਾਬੰਦੀ ਦੇ ਹੁਕਮ ਕੀਤੇ ਜਾਰੀ*

0
4

ਮਾਨਸਾ, 25 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ)  :    ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-2 ਸ਼ਾਖਾ) ਪੰਜਾਬ ਸਰਕਾਰ ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਦੀ ਰੋਸ਼ਣੀ ਵਿੱਚ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਅਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੇ ਪ੍ਰਦਰਸ਼ਨ *ਤੇ ਵੀ ਲਾਗੂ ਹੋਵੇਗੀ।

            ਹੁਕਮ ਵਿੱਚ ਉਨ੍ਹਾਂ ਕਿਹਾ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜਨਤਕ ਇੱਕਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਤੇ ਵੀ ਪੂਰਨ ਰੂਪ ਵਿੱਚ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿ਼ਲ੍ਹੇ ਵਿੱਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਤੇ ਵੀ ਪੂਰਨ ਪਾਬੰਦੀ ਰਹੇਗੀ।

            ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here