ਜਿ਼ਲ੍ਹੇ ਦੀਆਂ ਮੰਡੀਆਂ ਵਿਚ ਹੋਈ 165550 ਮੀਟਰਿਕ ਕਣਕ ਦੀ ਆਮਦ

0
6

ਮਾਨਸਾ, 24 ਅਪ੍ਰੈਲ(ਸਾਰਾ ਯਹਾ,(ਬਲਜੀਤ ਸ਼ਰਮਾ) : ਜਿ਼ਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਹੋ ਰਹੀ ਆਮਦ ਅਤੇ ਖਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਐਸ.ਡੀ.ਐਮਜ਼. ਤਾਇਨਾਤ ਕੀਤੇ ਗਏ ਹਨ ਜਿਸ ਤਹਿਤ ਅੱਜ ਐਸ.ਡੀ.ਐਮ. ਸਰਦੂਲਗੜ੍ਹ ਸ. ਲਤੀਫ਼ ਅਹਿਮਦ ਦੁਆਰਾ ਕਰੰਡੀ, ਫੱਤਾ ਮਾਲੋਕਾ ਅਤੇ ਸਰਦੂਲਗੜ੍ਹ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਉਕਤ ਪਿੰਡਾਂ ਵਿਚ ਕਣਕ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿ਼ਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਨਿਰੰਤਰ ਜਾਇਜ਼ਾ ਲੈਣ ਲਈ ਐਸ.ਡੀ.ਐਮਜ਼. ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਭੀਖੀ ਦੀ ਮੰਡੀ ਵਿਖੇ ਵੀ ਅੱਜ ਲਿਫਟਿੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਸਬੰਧੀ ਜੇਕਰ ਕਿਸੇ ਤਰਾਂ ਦੀ ਵੀ ਕੋਈ ਕਮੀ ਪਾਈ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾਵੇਗਾ।
    ਜਿ਼ਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਮਧੂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜਿ਼ਲ੍ਹੇ ਦੀਆਂ ਮੰਡੀਆਂ ਵਿਚ 165550 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ ਵੱਖ ਖਰੀਦ ਏਜੰਸੀਆ ਵੱਲੋਂ 131554 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਲਈ 26.58 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। 
    ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਕਣਕ ਵਿਚੋਂ ਪਨਗਰੇਨ ਵੱਲੋਂ 51585 ਮੀਟਰਿਕ ਟਨ, ਮਾਰਕਫੈੱਡ ਵੱਲੋਂ 36992 ਮੀਟਰਿਕ ਟਨ, ਪਨਸਪ ਵੱਲੋਂ 13625 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 9815 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 15075, ਐਫ.ਸੀ.ਆਈ. ਵੱਲੋਂ 3807 ਮੀਟਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 655 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

LEAVE A REPLY

Please enter your comment!
Please enter your name here