

ਮਾਨਸਾ, 28 ਸਤੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਜ਼ਂਛ ਦੀਆਂ ਹਦਾਇਤਾਂ *ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਨਸਾ ਵੱਲੋਂ ਜਿ਼ਲ੍ਹੇ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਤਹਿਤ ਵੱਖ ਵੱਖ ਪਿੰਡਾਂ ਵਿੱਚ ਵਿਭਾਗੀ ਅਧਿਕਾਰੀਆਂ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਹਿੱਤ ਆਈ.ਈ.ਸੀ. ਗਤੀਵਿਧੀਆਂ ਤਹਿਤ ਕੈਂਪ ਲਗਾਏ ਜਾ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਤਾਮਕੋਟ, ਮਲਕਪੁਰ ਖਿਆਲਾ ਅਤੇ ਸਮਾਓ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਪਿੰਡ—ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਪ੍ਰਤੀ ਜਾਗਰੂਕ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧ ਕਰਨ ਲਈ ਢੰਗ/ਤਰੀਕਿਆਂ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਤਾਂ ਜੋ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਹਕਾਰ ਵੱਲੋਂ ਚਲਾਈ ਜਾ ਰਹੀ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕਿਸਾਨਾਂ ਨੂੰ ਮਸ਼ੀਨਾਂ *ਤੇ ਸਬਸਿਡੀ ਵੀ ਦਿੱਤੀ ਗਈ ਹੈ, ਜਿਸ ਤਹਿਤ ਪਰਾਲੀ ਦਾ ਸੁਚੱਜਾ ਪ੍ਰਬੰਧਨ ਇਨ ਸੀਟੂ ਤਕਨੀਕ ਜਿਸ ਵਿੱਚ ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ ਨਾਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਸਬਸਿਡੀ ਦੀ ਸਕੀਮ ਦਾ ਲਾਭ ਲੈਣ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਅਗੇਤੀ ਬਿਜਾਂਦ ਗਰਮੀ ਵਿੱਚ ਨਾ ਕਰਨ ਲਈ ਕਿਹਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਹਾਜ਼ਰ ਸਨ।























