*ਜੀਆਈਐਮਟੀ ਕਾਲਜ ਬੁਢਲਾਡਾ ਵਿਖੇ ਇੰਟਰਨੈਸ਼ਨਲ ਵੁਮਨ ਡੇ ਮਨਾਇਆ ਗਿਆ*

0
25

ਬੁਢਲਾਡਾ, 7 ਮਾਰਚ (ਸਾਰਾ ਯਹਾਂ/ਮੇਹਤਾ ਅਮਨ): ਗੁਰਦਾਸੀ ਦੇਵੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀਆਈਐਮਟੀ) ਕਾਲਜ ਬੁਢਲਾਡਾ ਵਿਖੇ ਇੰਟਰਨੈਸ਼ਨਲ ਵੁਮਨ ਡੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ।

ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਭਾਸ਼ਣਬਾਜ਼ੀ ਮੁਕਾਬਲੇ, ਕਵਿਤਾ ਪਾਠ ਅਤੇ ਮੋਟੀਵੇਸ਼ਨਲ ਕਹਾਣੀਆਂ ਪੇਸ਼ ਕਰਦਿਆਂ ਸਮਾਜ ਵਿੱਚ ਮਹਿਲਾਵਾਂ ਦੀ ਮਹੱਤਤਾ ਅਤੇ ਉਹਨਾਂ ਦੇ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਮਹਿਲਾ ਸਨਮਾਨ ਅਤੇ ਸਮਾਨਤਾ ਦਾ ਸੰਦੇਸ਼ ਦਿੱਤਾ।

ਇਹ ਸਾਰਾ ਪ੍ਰੋਗਰਾਮ ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਅਤੇ ਪ੍ਰਿੰਸੀਪਲ ਡਾ. ਰੇਖਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਹਨਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।

ਅੰਤ ਵਿੱਚ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਇਆ। ਫੋਟੋ ਰਤਨ ਸ਼ਰਮਾ 

LEAVE A REPLY

Please enter your comment!
Please enter your name here