

ਮਾਨਸਾ 22, ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ): ਜੀਨੀਅਸ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਨਰਿੰਦਰਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਅੱਜ ਵਿਸ਼ਵ ਧਰਤੀ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਧਰਤੀ, ਪੇੜ-ਪੌਦੇ ਅਤੇ ਕੁਦਰਤੀ ਸਾਧਨਾਂ ਨਾਲ ਸਬੰਧਤ ਮਾਡਲ ਤਿਆਰ ਕੀਤੇ । ਇਸ ਮੌਕੇ ਬੋਲਦਿਆਂ ਸਕੂਲ ਪ੍ਰਿੰਸੀਪਲ ਢਿੱਲੋਂ ਨੇ ਕਿਹਾ ਕਿ ਦਿਨੋ-ਦਿਨ ਵਧ ਰਹੀ ਤਪਸ਼ (ਗਰਮੀ) ਕਾਰਨ ਧਰਤੀ ਦਾ ਸੰਤੁਲਨ ਵਿਗੜ ਰਿਹਾ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਖਤਰੇ ਦਾ ਨਿਸ਼ਾਨੀ ਹੈ। ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਜ਼ਿਆਦਾ ਤੋਂ ਜ਼ਿਆਦਾ ਨਵੇਂ ਪੌਦੇ ਲਗਾਈਏ ਤੇ ਉਨ੍ਹਾਂ ਦੀ ਸਾਂਭ ਸੰਭਾਲ ਕਰੀਏ ਤਾਂ ਕਿ ਵਧ ਰਹੀ ਗਰਮੀ ਨੂੰ ਘੱਟ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਸਾਨੂੰ ਹਰ ਖੁਸ਼ੀ ਗਮੀ ਦੇ ਮੌਕੇ ਤੇ ਪੌਦੇ ਲਗਾਉਣ ਦੀ ਪਿਰਤ ਪਾਉਣੀ ਚਾਹੀਦੀ ਹੈ ਤਾਂ ਕਿ ਵਾਤਾਵਰਨ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਵਿਸ਼ਵ ਧਰਤੀ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਮਾਡਲਾਂ ਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮੂਹ ਵਿਦਿਆਰਥੀ ਅਤੇ ਸਟਾਫ਼ ਨੇ ਰਲਕੇ ਸਕੂਲ ਚ ਨਵੇਂ ਪੌਦੇ ਵੀ ਲਗਾਏ।























