

ਬੁਢਲਾਡਾ 20 ਮਾਰਚ (ਸਾਰਾ ਯਹਾਂ/ਮਹਿਤਾ ਅਮਨ) : ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਵੋਕ (ਬਿਊਟੀ ਥੈਰਪੀ ਐਂਡ ਐਸਥੈਟਿਕਸ) ਪਹਿਲੇ ਸਮੈਸਟਰ ਦੇ ਨਤੀਜੇ ਵਿੱਚ ਜੀਆਈਐਮਟੀ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਨਤੀਜੇ ਨਾਲ ਕਾਲਜ ਦਾ ਨਾਮ ਇੱਕ ਵਾਰ ਫਿਰ ਯੂਨੀਵਰਸਿਟੀ ਪੱਧਰ ‘ਤੇ ਰੌਸ਼ਨ ਹੋਇਆ ਹੈ। ਨਤੀਜੇ ਅਨੁਸਾਰ ਗਗਨਦੀਪ ਕੌਰ ਪੁੱਤਰੀ ਬਾਰੂ ਸਿੰਘ ਨੇ 84.00% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਰਮਨਪ੍ਰੀਤ ਕੌਰ ਪੁੱਤਰੀ ਬਿਕਰ ਸਿੰਘ ਨੇ 82.30% ਅੰਕਾਂ ਨਾਲ ਦੂਜਾ ਸਥਾਨ ਅਤੇ ਗਗਨਦੀਪ ਕੌਰ ਪੁੱਤਰੀ ਗੁਰਜੰਤ ਸਿੰਘ ਨੇ 81.30% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਕਾਲਜ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ‘ਤੇ ਖੁਸ਼ੀ ਜਤਾਈ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਰ੍ਹਵੀਂ ਕਲਾਸ ਤੋਂ ਬਾਅਦ ਬੀ.ਵੋਕ (ਬਿਊਟੀ ਥੈਰਪੀ ਐਂਡ ਐਸਥੈਟਿਕਸ) ਇੱਕ ਬਹੁਤ ਹੀ ਰੋਜ਼ਗਾਰਮੁੱਖੀ ਅਤੇ ਸਕਿਲ ਅਧਾਰਿਤ ਕੋਰਸ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਕੋਰਸ ਵਿੱਚ ਵਿਦਿਆਰਥੀਆਂ ਨੂੰ ਬਿਊਟੀ ਥੈਰਪੀ, ਸਕਿਨ ਕੇਅਰ, ਮੇਕਅੱਪ ਆਰਟਿਸਟਰੀ, ਸਲੂਨ ਮੈਨੇਜਮੈਂਟ ਅਤੇ ਐਸਥੈਟਿਕ ਟ੍ਰੀਟਮੈਂਟ ਬਾਰੇ ਪ੍ਰੈਕਟੀਕਲ ਟ੍ਰੇਨਿੰਗ ਦਿੱਤੀ ਜਾਂਦੀ ਹੈ। ਡਾ. ਸਿੰਗਲਾ ਨੇ ਕਿਹਾ ਕਿ ਇਹ ਕੋਰਸ ਕਰਨ ਤੋਂ ਬਾਅਦ ਵਿਦਿਆਰਥੀਆਂ ਲਈ ਬਿਊਟੀ ਇੰਡਸਟਰੀ, ਸਲੂਨ, ਸਪਾ, ਵੈੱਲਨੈੱਸ ਸੈਂਟਰ, ਫੈਸ਼ਨ ਅਤੇ ਫਿਲਮ ਇੰਡਸਟਰੀ ਵਿੱਚ ਰੋਜ਼ਗਾਰ ਦੇ ਕਈ ਮੌਕੇ ਉਪਲਬਧ ਹੁੰਦੇ ਹਨ ਅਤੇ ਉਹ ਆਪਣਾ ਖੁਦ ਦਾ ਸਲੂਨ ਜਾਂ ਬਿਊਟੀ ਸਟੂਡੀਓ ਵੀ ਸ਼ੁਰੂ ਕਰ ਸਕਦੇ ਹਨ। ਕਾਲਜ ਦੀ ਪ੍ਰਿੰਸੀਪਲ ਡਾ. ਰੇਖਾ ਨੇ ਵੀ ਇਸ ਸ਼ਾਨਦਾਰ ਨਤੀਜੇ ‘ਤੇ ਖੁਸ਼ੀ ਜਤਾਈ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਜੀਆਈਐਮਟੀ ਕਾਲਜ ਵਿੱਚ ਆਧੁਨਿਕ ਲੈਬ ਅਤੇ ਤਜਰਬੇਕਾਰ ਅਧਿਆਪਕਾਂ ਦੀ ਰਹਿਨੁਮਾਈ ਹੇਠ ਪ੍ਰੈਕਟੀਕਲ ਅਧਾਰਿਤ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਨਾਲ ਵਿਦਿਆਰਥੀ ਹਰ ਸਾਲ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਉੱਤਮ ਪ੍ਰਦਰਸ਼ਨ ਕਰ ਰਹੇ ਹਨ। ਕਾਲਜ ਪ੍ਰਬੰਧਕਾਂ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ।























