ਜੂਨ ਮਹੀਨੇ ਦੌਰਾਨ 4019 ਬਿਨੈਕਾਰਾਂ ਨੇ ਲਿਆ ਸਾਂਝ ਕੇਂਦਰ ਦੀਆਂ ਸੇਵਾਵਾਂ ਦਾ ਲਾਭ : ਐਸ.ਐਸ.ਪੀ.

0
16

ਮਾਨਸਾ, 05 ਜੁਲਾਈ (ਸਾਰਾ ਯਹਾ,ਬਲਜੀਤ ਸ਼ਰਮਾ :ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਲੋਕਾਂ ਦੀਆਂ ਸਹੂਲਤਾਂ ਲਈ ਖੋਲ੍ਹੇ ਗਏ ਸਾਂਝ ਕੇਂਦਰਾਂ ਦਾ ਲੋਕਾਂ ਨੂੰ ਕਾਫ਼ੀ ਲਾਭ ਪ੍ਰਾਪਤ ਹੋ ਰਿਹਾ ਹੈ ਅਤੇ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਜਿ੍ਹਲੇ ਦੇ ਸਾਂਝ ਕੇਂਦਰ ਕਾਫ਼ੀ ਸਹਾਈ ਸਿੱਧ ਹੋ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਸਾਂਝ ਕੇਂਦਰਾਂ ਵਿਖੇ ਜ਼ਿਲ੍ਹਾ ਵਾਸੀਆਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਹਨ। ਉਨ੍ਹਾਂ ਦੱਸਿਆ ਕਿ ਸਾਲ 2014 ਤੋਂ ਸੇਵਾਵਾਂ ਪ੍ਰਦਾਨ ਕਰ ਰਹੇ ਇਨ੍ਹਾਂ ਸਾਂਝ ਕੇਂਦਰਾਂ ਵੱਲੋਂ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਇੱਕੋ ਛੱਤ ਹੇਠ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਵੀ ਕਾਫ਼ੀ ਸੁਖਾਲਾ ਮਾਹੌਲ ਮਿੱਲ ਰਿਹਾ ਹੈ।
    ਐਸ.ਐਸ.ਪੀ. ਸ਼੍ਰੀ ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਮਹੀਨਾ ਜੂਨ ਦੌਰਾਨ ਜ਼ਿਲ੍ਹੇ ਦੇ ਸਾਂਝ ਕੇਂਦਰਾਂ ਤੋਂ 4019 ਬਿਨੈਕਾਰਾਂ ਨੂੰ ਵੱਖ-ਵੱਖ ਸੇਵਾਵਾਂ ਮੁਹੱਈਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਅਤੇ ਕੰਪਿਊਟਰਾਈਜ਼ਡ ਪ੍ਰਣਾਲੀ ਨਾਲ ਲੈਸ ਇਹਨਾਂ ਸਾਂਝ ਕੇਂਦਰਾਂ ਵਿਖੇ ਪੰਜਾਬ ਸੇਵਾ ਅਧਿਕਾਰ ਐਕਟ 2011 ਅਧੀਨ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਇੱਕ ਛੱਤ ਹੇਠ ਸੁਚੱਜੇ ਢੰਗ ਅਤੇ ਆਸਾਨ ਪ੍ਰਣਾਲੀ ਰਾਹੀਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਜਿਲ੍ਹੇ ਵਿਚ ਸਥਾਪਿਤ ਸਾਂਝ ਕੇਂਦਰ ਮਾਨਸਾ, ਸਬ ਡਵੀਜ਼ਨ ਸਾਂਝ ਕੇਂਦਰ ਮਾਨਸਾ, ਸਬ ਡਵੀਜ਼ਨ ਸਾਂਝ ਕੇਂਦਰ ਬੁਢਲਾਡਾ, ਸਬ ਡਵੀਜ਼ਨ ਸਾਂਝ ਕੇਂਦਰ ਸਰਦੂਲਗੜ੍ਹ, ਥਾਣਾ ਸਾਂਝ ਕੇਂਦਰ ਸਿਟੀ-1 ਮਾਨਸਾ, ਥਾਣਾ ਸਾਂਝ ਕੇਂਦਰ ਸਿਟੀ-2 ਮਾਨਸਾ, ਥਾਣਾ ਸਾਂਝ ਕੇਂਦਰ ਸਦਰ ਮਾਨਸਾ, ਥਾਣਾ ਸਾਂਝ ਕੇਂਦਰ ਜੋਗਾ, ਥਾਣਾ ਸਾਂਝ ਕੇਂਦਰ ਭੀਖੀ, ਥਾਣਾ ਸਾਂਝ ਕੇਂਦਰ ਸਿਟੀ ਬੁਢਲਾਡਾ, ਥਾਣਾ ਸਾਂਝ ਕੇਂਦਰ ਸਦਰ ਬੁਢਲਾਡਾ, ਥਾਣਾ ਸਾਂਝ ਕੇਂਦਰ ਬਰੇਟਾ, ਥਾਣਾ ਸਾਂਝ ਕੇਂਦਰ ਬੋਹਾ, ਥਾਣਾ ਸਾਂਝ ਕੇਂਦਰ ਸਰਦੂਲਗੜ੍ਹ, ਥਾਣਾ ਸਾਂਝ ਕੇਂਦਰ ਜੌੜਕੀਆਂ ਅਤੇ ਥਾਣਾ ਸਾਂਝ ਕੇਂਦਰ ਝੁਨੀਰ ਦੀਆਂ ਸੇਵਾਵਾਂ ਲੈਣ ਦੀ ਅਪੀਲ ਕੀਤੀ।  
ਡੀ.ਐਸ.ਪੀ.-ਕਮ-ਜ਼ਿਲ੍ਹਾ ਕਮਿਊਨਿਟੀ ਅਫ਼ਸਰ ਸਾਂਝ ਕੇਂਦਰ ਸ਼੍ਰੀ ਰਛਪਾਲ ਸਿੰਘ ਨੇ ਦੱਸਿਆ ਕਿ ਜੂਨ ਮਹੀਨੇ ਦੌਰਾਨ ਅਸਲੇ ਲਾਇਸੰਸ ਨੂੰ ਨਵਿਆਉਣ ਸਬੰਧੀ ਪੜਤਾਲ ਦੇ 253, ਅਸਲੇ ਦੇ ਵਾਧੇ-ਘਾਟੇ ਲਈ 24, ਐਫ.ਆਈ.ਆਰ ਤੇ ਡੀ.ਡੀ.ਆਰ. ਸਬੰਧੀ 1016, ਕਿਰਾਏਦਾਰਾਂ ਅਤੇ ਨੌਕਰਾਂ ਦੇ ਚਾਲ-ਚਲਣ ਸਬੰਧੀ 26, ਗੱਡੀਆਂ ਦੇ ਇਤਰਾਜਹੀਣਤਾ ਸਰਟੀਫਿਕੇਟ ਸਬੰਧੀ 177 ਅਤੇ ਸਰਵਿਸ ਵੈਰੀਫਿਕੇਸ਼ਨ ਸਬੰਧੀ ਪ੍ਰਾਪਤ ਹੋਈਆਂ 32 ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਸੀਮਾ ਅੰਦਰ ਕੀਤਾ ਜਾ ਚੁੱਕਾ ਹੈ। 
ਡੀ.ਐਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਚਾਲ-ਚਲਣ ਤਸਦੀਕ ਕਰਨ ਸਬੰਧੀ 295, ਪਾਸਪੋਰਟ ਵੈਰੀਫਿਕੇਸ਼ਨ ਸਬੰਧੀ 1169, ਨਵੇਂ ਅਸਲਾ ਲਾਇਸੰਸ ਦੇ ਤਸਦੀਕ ਲਈ 7, ਸ਼ਿਕਾਇਤਾਂ ਦੀ ਪੜਤਾਲ ਸਬੰਧੀ 539, ਸ਼ਿਕਾਇਤਾਂ ਸਬੰਧੀ ਕੀਤੀ ਗਈ ਕਾਰਵਾਈ ਦੀ ਸੂਚਨਾ ਦੇਣ ਸਬੰਧੀ 407 ਅਤੇ ਪਾਸਪੋਰਟ ਨਾਲ ਸਬੰਧਤ ਹੋਰ ਸੇਵਾਵਾਂ ਸਬੰਧੀ ਕੁੱਲ 54 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। 
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੇਲਿਆਂ, ਪ੍ਰਦਰਸ਼ਨੀਆਂ ਅਤੇ ਖੇਡਾਂ ਦੇ ਇਤਰਾਜਹੀਣਤਾ ਸਰਟੀਫਿਕੇਟਾਂ ਸਬੰਧੀ 2, ਪੜਤਾਲ ਸਬੰਧੀ ਹੋਰ ਸੇਵਾਵਾਂ ਸਬੰਧੀ 7, ਪੈਟਰੋਲ ਪੰਪ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਦੀ 1,ਇੱਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿੱਚ ਲਾਇਸੰਸ ਸਿਫ਼ਟ ਕਰਨ ਸਬੰਧੀ 2, ਵਿਦੇਸ਼ੀਆਂ ਦੀ ਰਜਿਸਟੇ੍ਰਸ਼ਨ ਸੰਬਧੀ 1, ਵਿਦੇਸ਼ੀਆਂ ਦੇ ਰਹਿਣ ਦੇ ਸਮੇਂ ਦੇ ਵਾਧੇ ਲਈ 2 ਅਤੇ ਲਾਊਡ ਸਪੀਕਰ ਦੀ ਪਰਮਿਸ਼ਨ ਸਬੰਧੀ 5 ਦਰਖ਼ਾਸਤਾਂ ਦਾ ਨਿਸ਼ਚਿਤ ਸਮੇਂ ਸੀਮਾ ਅੰਦਰ ਨਿਪਟਾਰਾ ਕੀਤਾ ਜਾ ਚੁੱਕਾ ਹੈ।

LEAVE A REPLY

Please enter your comment!
Please enter your name here