ਚੰਡੀਗੜ੍ਹ (ਸਾਰਾ ਯਹਾ) : ਸੋਮਵਾਰ ਨੂੰ ਪੰਜਾਬ ਰੋਡਵੇਡਜ਼ ਦੀਆਂ ਬੱਸਾਂ ਨਹੀਂ ਚੱਲਣਗੀਆਂ। ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਰੋਸ ਪ੍ਰਦਰਸ਼ਨ ਵਜੋਂ ਬੱਸਾਂ ‘ਤੇ ਸੇਵਾਵਾਂ ਨਾ ਦੇਣ ਦਾ ਫੈਸਲਾ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮ ਸੂਬੇ ਦੇ 18 ਜ਼ਿਲ੍ਹਿਆਂ ਵਿੱਚ ਆਪਣਾ ਪ੍ਰਦਰਸ਼ਨ ਕਰਨਗੇ।
ਰੋਡਵੇਜ਼ ਦੇ ਕੱਚੇ ਮੁਲਾਜ਼ਮ ਪੱਕਾ ਕਰਨ ਤੇ ਪੂਰੇ ਸਕੇਲ ਦੀ ਮੰਗ ਕਰ ਰਹੇ ਹਨ। ਬੱਸਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।
ਕੱਚੇ ਮੁਲਾਜ਼ਮਾਂ ਨੇ ਸਵੇਰੇ ਨੌਂ ਵਜੇ ਤੋਂ ਆਪਣੀ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ। ਸੋ ਜੇਕਰ ਤੁਸੀਂ ਕੱਲ੍ਹ ਨੂੰ ਬੱਸ ਵਿੱਚ ਸਫ਼ਰ ਕਰਨ ਦੀ ਯੋਜਨਾ ਹੈ ਤਾਂ ਪਹਿਲਾਂ ਹੀ ਸਾਵਧਾਨ ਹੋ ਜਾਓ।