

ਚੰਡੀਗੜ੍ਹ”(ਸਾਰਾ ਯਹਾ) : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਅੱਤਵਾਦ ਖਤਮ ਕਰ ਸਕਦੀ ਹੈ ਤਾਂ ਨਸ਼ਾ ਵੀ ਖਤਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਨੱਥ ਪਾਈ ਜਾ ਰਹੀ ਹੈ ਤੇ ਜਲਦ ਹੀ ਪੰਜਾਬ ਨਸ਼ਾ ਮੁਕਤ ਹੋਏਗਾ।
ਮੁੱਖ ਮੰਤਰੀ ਕੈਪਟਨ ਵੱਲੋਂ ਨਸ਼ੇ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਤੋਂ ਮੰਗੇ ਗਏ ਪੈਕੇਜ ‘ਤੇ ਬੋਲਦੇ ਹੋਏ ਮਨਪ੍ਰੀਤ ਨੇ ਕਿਹਾ ਕਿ ਨਸ਼ੇ ਦੀ ਚੇਨ ਤੋੜਨ ‘ਚ ਪੰਜਾਬ ਸਰਕਾਰ ਨੂੰ ਕਾਫੀ ਹੱਦ ਤੱਕ ਸਫਲਤਾ ਮਿਲੀ ਹੈ ਪਰ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਿਸ਼ੇਸ਼ ਪੈਕੇਜ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਕੇਂਦਰ ਸਰਕਾਰ ਦਾ ਫਰਜ਼ ਹੈ ਕਿ ਪੰਜਾਬ ਨੂੰ ਵਿਸ਼ੇਸ਼ ਪੈਕਜ਼ ਦੇਵੇ।
ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਦੇ ਰੋਜ਼ਗਾਰਡਨ ਵਿੱਚ ਕਰਵਾਈ ਜਾ ਰਹੀ ਮੈਰਾਥਨ ਦੌੜ ‘ਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਸਨ। ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਠਿੰਡਾ ‘ਚ ਇਹ ਮੈਰਾਥਨ ਦੌੜ ਕਰਵਾਈ ਗਈ ਸੀ। ਵਿੱਤ ਮੰਤਰੀ ਨੇ ਇੱਥੇ ਬਠਿੰਡਾ ਦੇ ਲੋਕਾਂ ਨੂੰ ਪੌਦੇ ਲਾਉਣ ਤੇ ਵਾਤਾਵਰਣ ਨੂੰ ਸਾਫ-ਸੁਥਰਾ ਬਣਾਉਣ ਦਾ ਸੁਨੇਹਾ ਵੀ ਦਿੱਤਾ।
EDITED BY : SARA YAHA | | Last Updated : 4:59 pm 22 JULY 2018























