*ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀ ਮੋਹਰੀ*

0
9

ਬਰਨਾਲਾ, 12 ਅਗਸਤ  (ਸਾਰਾ ਯਹਾਂ/ਜੋਨੀ ਜਿੰਦਲ):  ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਗਈਆਂ 69ਵੀਂਆਂ ਗਰਮ ਰੁੱਤ ਜੋਨਲ ਸਕੂਲ ਖੇਡਾਂ ਵਿੱਚ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ  ਕੀਤਾ ਹੈ। ਸਕੂਲ ਮੁਖੀ ਗੁਰਜੀਤ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ। ਡੀਪੀਈ ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਜੋਨ ਪੱਖੋ ਕਲਾਂ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਖੋ–ਖੋ ਅੰਡਰ 17 (ਲੜਕੀਆਂ) ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਖੋ–ਖੋ ਅੰਡਰ 17 (ਲੜਕੇ) ਨੇ ਦੂਸਰਾ ਅਤੇ ਅੰਡਰ 14 (ਲੜਕੇ) ਨੇ ਤੀਸਰਾ, ਕਬੱਡੀ ਸਰਕਲ ਸਟਾਇਲ ਅੰਡਰ 14 ਸਾਲ (ਲੜਕੇ) ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਲੜਕੀਆਂ ਦੇ ਕਰਾਟੇ ਅੰਡਰ 14 ਸਾਲ ਵਿੱਚ ਪ੍ਰਭਜੋਤ ਕੌਰ ਨੇ ਦੂਜਾ, ਨੀਤੂ ਕੌਰ ਨੇ ਦੂਜਾ, ਕਰਾਟੇ ਅੰਡਰ 17 ਸਾਲ ਵਿੱਚ ਕਮਲਜੋਤ ਕੌਰ ਨੇ ਦੂਜਾ ਤੇ ਹਰਮਨਜੋਤ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਮੁਖੀ ਗੁਰਜੀਤ ਕੌਰ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਚਿਰਜੋਤ ਸਿੰਘ ਅਤੇ ਹਰਜੀਤ ਸਿੰਘ ਜੋਗਾ ਸਮੇਤ ਸਮੂਹ ਵਿਦਿਆਰਥੀ ਮੌਜੂਦ ਸਨ।   

ਕੈਪਸ਼ਨ : ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਦੇ ਜੋਨ ਜੇਤੂ ਖਿਡਾਰੀ ਸਕੂਲ ਮੁਖੀ ਅਤੇ ਅਧਿਆਪਕਾਂ ਨਾਲ।

LEAVE A REPLY

Please enter your comment!
Please enter your name here