ਜੰਮੂ ਬੱਸ ਅੱਡੇ ‘ਚ ਗ੍ਰਨੇਡ ਸੁੱਟਣ ਵਾਲਾ ਗ੍ਰਿਫ਼ਤਾਰ, ਇੱਕ ਜ਼ਖ਼ਮੀ ਦੀ ਮੌਤ

0
27

ਜੰਮੂ: ਵੀਰਵਾਰ ਸਵੇਰੇ ਜੰਮੂ ਦੇ ਬੱਸ ਸਟੈਂਡ ਵਿੱਚ ਗ੍ਰਨੇਡ ਧਮਾਕਾ ਮਾਮਲੇ ਵਿੱਚ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੰਮੂ ਤੇ ਕਸ਼ਮੀਰ ਦੇ ਪੁਲਿਸ ਮੁਖੀ ਦਿਲਬਾਗ਼ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਧਮਾਕੇ ਵਿੱਚ ਹੁਣ ਤਕ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਤੇ 32 ਜਣੇ ਜ਼ਖ਼ਮੀ ਹਨ। ਇਸ ਘਟਨਾ ਮਗਰੋਂ ਪੰਜਾਬ ਲੁਧਿਆਣਾ ਦੇ ਕਈ ਰੇਲਵੇ ਸਟੇਸ਼ਨ ਤੇ ਬੱਸ ਅੱਡਿਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।

ANI

@ANI


ਹਾਲਾਂਕਿ, ਗ੍ਰਨੇਡ ਧਮਾਕੇ ਦੇ ਗ੍ਰਿਫ਼ਤਾਰ ਕੀਤੇ ਇਸ ਮੁਲਜ਼ਮ ਦੀ ਪਛਾਣ ਨਹੀਂ ਦੱਸੀ ਗਈ। ਪੁਲਵਾਮਾ ਤੋਂ ਬਾਅਦ ਅੱਤਵਾਦੀਆਂ ਨੇ ਵੀਰਵਾਰ ਨੂੰ ਫਿਰ ਜੰਮੂ ਨੂੰ ਦਹਿਲਾਉਣ ਦੀ ਕੋਸ਼ਿਸ਼ ਕੀਤੀ। ਮੰਨਿਆ ਜਾ ਰਿਹਾ ਹੈ ਕਿ ਨਿਸ਼ਾਨਾ ਖੁੰਝਣ ਕਰਕੇ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ ਪਰ ਉਹ ਇੱਕ ਬੱਸ ਹੇਠ ਫਟ ਗਿਆ। ਇਸ ਨਾਲ ਨੇੜਲੀਆਂ ਬੱਸਾਂ ਵੀ ਲਪੇਟ ਵਿੱਚ ਆ ਗਈਆਂ। ਧਮਾਕੇ ਵਿੱਚ ਪੰਜਾਬ ਦੀ ਪਨਬੱਸ ਦੇ ਵੀ ਸ਼ੀਸ਼ੇ ਟੁੱਟ ਗਏ। ਧਮਾਕੇ ਮਗਰੋਂ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਧਮਾਕੇ ਵਿੱਚ 28 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸੀ ਪਰ ਬਾਅਦ ਵਿੱਚ ਗਿਣਤੀ 32 ਹੋ ਗਈ ਗਈ। ਪਰ ਕੁਝ ਸਮਾਂ ਪਹਿਲਾਂ ਇੱਕ ਵਿਅਕਤੀ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਹਰਿਦੁਆਰ ਦੇ ਰਹਿਣ ਵਾਲੇ 17 ਸਾਲਾ ਮੁਹੰਮਦ ਸ਼ਰੀਕ ਵਜੋਂ ਹੋਈ ਹੈ।

View image on TwitterView image on TwitterView image on Twitter


ANI

@ANI

Latest visuals from Jammu bus-stand: A grenade explosion occurred at the bus stand earlier today, injuring 28 people. Later, one person succumbed to his injures.

ਉਂਝ ਪੁਲਿਸ ਨੇ ਅਜੇ ਤਕ ਇਹ ਸਪੱਸ਼ਟ ਨਹੀਂ ਕੀਤਾ ਕਿ ਇਹ ਅੱਤਵਾਦੀ ਹਮਲਾ ਹੈ। ਪੁਲਿਸ ਮੁਤਾਬਕ ਜਾਂਚ ਜਾਰੀ ਹੈ। ਅਜੇ ਕੁਝ ਪਤਾ ਨਹੀਂ ਲੱਗਾ ਕਿ ਧਮਾਕੇ ਪਿੱਛੇ ਕੌਣ ਹੈ। ਪੁਲਿਸ ਮੁਤਾਬਕ ਹਮਲਾਵਰ ਗ੍ਰਨੇਡ ਸੁੱਟ ਕੇ ਫਰਾਰ ਹੋ ਗਏ ਸਨ।


EDITED BY : SARA YAHA | | Last Updated : 7:52pm 7  ਮਾਰਚ 2019

LEAVE A REPLY

Please enter your comment!
Please enter your name here