*ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਸਬੰਧੀ ਪਿੰਡਾਂ ਵਿੱਚ ਲਗਾਏ ਗਏ ਕਿਸਾਨ ਸਿਖਲਾਈ ਕੈਂਪ*

0
13

ਮਾਨਸਾ 9 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਮਾਨਸਾ ਦੀ ਟੀਮ ਵੱਲੋਂ ਪਿੰਡ ਬੱਪੀਆਣਾ ਬਲਾਕ ਭੀਖੀ ਵਿਖੇ ਖੇਤੀਬਾੜੀ ਮੰਤਰੀ ਦੇ ਦਿਸਾ ਨਿਰਦੇਸਾਂ ਅਧੀਨ ਅਤੇ ਮੁੱਖ ਖੇਤੀਬਾੜੀ ਅਫਸਰ ਮਾਨਸਾ ਦੇ ਸਹਿਯੋਗ ਨਾਲ ਡਾ. ਹਰਬੰਸ ਸਿੰਘ ਸਿੱਧੂ ਜਿਲ੍ਹਾ ਸਿਖਲਾਈ ਅਫਸਰ ਮਾਨਸਾ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਇਸ ਕੈਂਪ ਵਿੱਚ ਡਾਕਟਰ ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਜਿਵੇਂ ਕਿ ਨਹਿਰੀ ਪਾਣੀ ਦੀ ਸਪਲਾਈ ਅਤੇ ਨਿਰਵਿਘਨ ਬਿਜਲੀ ਦੀ ਸਪਲਾਈ ਅਤੇ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਸਬੰਧੀ ਪੰਜਾਬ ਸਰਕਾਰ ਵੱਲੋ ਪ਼੍ਰਤੀ ਏਕੜ 1500 ਰੁਪਏ ਸਬਸਿਡੀ ਦਿੱਤੀ ਜਾ ਰਹੀ ਹੈ।ਇਸ ਤੋੋਂ ਇਲਾਵਾ ਡਾ. ਹਰਬੰਸ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨਰਮੇ ਦੇ ਬੀਜ ਤੇ 33% ਸਬਸਿਡੀ ਦੇ ਰਹੀ ਹੈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਨਰਮੇਂ ਦੇ ਬੀਜ ਤੇ ਸਰਕਾਰ ਵੱਲੋਂ ਦਿੱਤੀ ਗਈ ਸਬਸਿਡੀ ਦਾ ਲਾਹਾ ਲੈਣ,ਬੀਜ ਪੱਕੇ ਬਿੱਲ ਤੇ ਲੈਣ ਉਪਰੰਤ ਇਸ ਨੂੰ ਵਿਭਾਗ ਦੇ ਪੋਰਟਲ ਤੇ 15 ਜ਼ੂਨ ਤੋ ਪਹਿਲਾਂ ਅਪਲੋਡ ਕਰਵਾਉਣ। ਇਸ ਤੋਂ ਇਲਾਵਾ ਨਰਮੇਂ ਦੀ ਫਸਲ ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਅਗੇਤੇ ਪ੍ਰਬੰਧਾਂ ਅਧੀਨ ਬਦਲਵੀਆਂ ਫਸਲਾਂ ਜਿਵੇਂ ਕਿ ਮੂੰਗੀ,ਅਰਹਰ,ਭਿੰਡੀ ਅਦਿ ਫਸਲਾਂ ਨਰਮੇਂ ਦੀ ਫਸਕ ਨੇੜੇ ਨਾ ਬੀਜੀਆਂ ਜਾਣ। ਇਸ ਮੌਕੇ ਡਾ. ਅਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਨਸੀਬ ਸਿੰਘ ਖੇਤੀਬਾੜੀ ਉਪ ਨਿਰੀਖਕ ਅਤੇ ਪਿੰਡ ਦੇ ਅਗਾਂਹਵਾਧੂ ਕਿਸਾਨ ਹਾਜ਼ਰ ਸਨ।

LEAVE A REPLY

Please enter your comment!
Please enter your name here