ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਕਰਨਗੇ ਸਿੱਖਿਆ ਸਕੱਤਰ ਦਾ ਘਿਰਾਉ

0
1

ਮਾਨਸਾ 7 ਨਵੰਬਰ (ਬਪਸ): ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ 16 ਨਵੰਬਰ ਨੂੰ ਮਾਨਸਾ ਫੇਰੀ ‘ਤੇ ਘਿਰਾਓ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾ  ਪ੍ਰਧਾਨ ਸੁਖਵਿੰਦਰ  ਸਿੰਘ ਢਿਲਵਾਂ  ਅਤੇ ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਮੰਘਾਣੀਆਂ,  ਸੀਨੀਅਰ ਆਗੂ ਗੁਰਦੀਪ ਮਾਨਸਾ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ‘ਤੇ ਪੰਜਾਬ ਦੇ ਸਿੱਖਿਆ ਪ੍ਰਬੰਧ ਨੂੰ ਤਹਿਸ-ਨਹਿਸ ਕਰਨ ਦੇ ਦੌਸ਼ ਲਾਏ ਹਨ। ਆਗੂਆਂ ਨੇ ਕਿਹਾ ਕਿ ਸਿੱਖਿਆ ਸਕੱਤਰ ਦਾ ਰਵੱਈਆ ਤਾਨਾਸ਼ਾਹੀ ਵਾਲਾ ਹੈ। ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ 15000 ਨਵੀਆਂ ਅਸਾਮੀਆਂ ਦੇ ਇਸ਼ਤਿਹਾਰ, 55 ਫੀਸਦੀ ਸ਼ਰਤ ਸਬੰਧੀ ਸਪੱਸ਼ਟੀਕਰਨ ਦੇਣ, ਉਮਰਹੱਦ 37 ਤੋਂ 42 ਸਾਲ ਕਰਨ ਦੀ ਮੰਗ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ 8 ਸਤੰਬਰ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਹਲਕੇ ਸੰਗਰੂਰ ਵਿਖੇ ਪੱਕਾ-ਮੋਰਚਾ ਲਾਇਆ ਹੋਇਆ ਹੈ, ਪਰ ਹਾਲੇ ਤੱਕ ਕੋਈ ਸੁਣਵਾਈ ਨਹੀਂ ਹੋਈ, ਸਗੋਂ ਲਾਰੇ ਈ ਮਿਲੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਕਰੀਬ 30 ਹਜ਼ਾਰ ਅਧਿਆਪਕ ਅਸਾਮੀਆਂ ਖਾਲੀ ਹਨ, ਪਰ ਸਕੱਤਰ ਰੈਸ਼ਨੇਲਾਈਜੇਸ਼ਨ ਦੇ ਕੁਹਾੜੇ ਰਾਹੀਂ ਇਹਨਾਂ ਦੀ ਕਟੌਤੀ ਕਰਨ ਲੱਗਿਆ ਹੋਇਆ ਹੈ, ਜਿਸਦੇ ਰੋਸ ਵਜੋਂ ਘਿਰਾਓ ਕੀਤਾ ਜਾਵੇਗਾ।

NO COMMENTS