ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦੇ ਘਿਰਾਓ ਲਈ ਤਿਆਰੀਆਂ

0
71

ਫਰੀਦਕੋਟ (ਸਾਰਾ ਯਹਾ,ਸੁਰਿੰਦਰ ਮਚਾਕੀ) – ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਵੱਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 12 ਲੱਖ ਨੌਕਰੀਆਂ ਦੇ ਦਾਅਵਿਆਂ ਦਾ ਖੰਡਨ ਕਰਦਿਆਂ ਕਿਹਾ ਕਿ ਨਿੱਜੀ ਖੇਤਰ ਦੀਆਂ ਨੌਕਰੀਆਂ ਨੂੰ ਸਰਕਾਰ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੀ ਹੈ, ਜਦੋਂਕਿ ਪਿਛਲੇ  5 ਮਹੀਨਿਆਂ ਤੋਂ ਪੱਕਾ-ਧਰਨਾ ਲਾ ਕੇ ਸੰਘਰਸ਼ ਕਰ ਰਹੇ ਅਤੇ 5 ਵਾਰ ਲਾਠੀਚਾਰਜ ਦਾ ਸ਼ਿਕਾਰ ਹੋਏ ਉੱਚ-ਯੋਗਤਾਵਾਂ ਪਾਸ ਬੇਰੁਜ਼ਗਾਰ ਅਧਿਆਪਕਾਂ ਲਈ ਮੁੱਖ-ਮੰਤਰੀ ਕੋਲ ਮਿਲਣ ਦਾ ਸਮਾਂ ਤੱਕ ਨਹੀਂ ਹੈ। ਟੈੱਟ ਪਾਸ ਕਰਨ ਦੇ ਬਾਵਜੂਦ ਹਜ਼ਾਰਾਂ ਉਮੀਦਵਾਰ ਨੌਕਰੀ ਲਈ ਨਿਰਧਾਰਤ ਉਮਰ-ਹੱਦ ਲੰਘਾ ਚੁੱਕੇ ਹਨ, ਪਰ ਪੰਜਾਬ ਸਰਕਾਰ ਭਰਤੀ ਲਈ ਉਮਰ-ਹੱਦ 37 ਤੋਂ 42 ਸਾਲ ਕਰਨ ਲਈ ਟਾਲ਼ਾ ਵੱਟ ਰਹੀ ਹੈ, ਜਦੋਂਕਿ ਅਜਿਹਾ ਕਰਨ ਨਾਲ ਖਜ਼ਾਨੇ ‘ਤੇ ਕੋਈ ਬੋਝ ਨਹੀਂ ਪੈਣਾ। ਪੰਜਾਬ ਭਰ ਦੇ ਸਰਕਾਰੀ ਸਕੂਲਾਂ ‘ਚ ਲਗਭਗ 30 ਹਜ਼ਾਰ ਅਸਾਮੀਆਂ ਖਾਲੀ ਹਨ, ਪਰ ਸਿੱਖਿਆ ਵਿਭਾਗ ਸਿਰਫ 6 ਹਜ਼ਾਰ ਤੇ ਉਹ ਵੀ ਸਿਰਫ ਸਰਹੱਦੀ ਜਿਲਿਆਂ ਲਈ ਯੋਜਨਾ ਹੈ। ਸਿੱਖਿਆ ਮੰਤਰੀ ਸਿੰਗਲਾ ਪਿਛਲੇ ਵਰ੍ਹੇ ਤੋਂ ਦਾਅਵਾ ਕਰਦੇ ਆ ਰਹੇ ਸਨ ਕਿ ਜਨਵਰੀ ਮਹੀਨੇ ‘ਚ ਅਧਿਆਪਕ ਭਰਤੀ ਦਾ ਇਸ਼ਤਿਹਾਰ ਜਾਰੀ ਹੋ ਜਾਵੇਗਾ, ਪਰ ਹੁਣ ਫਰਵਰੀ ਦਾ ਮਹੀਨਾ ਵੀ ਬੀਤ ਗਿਆ ਹੈ। ਨਾ ਸਿੱਖਿਆ ਵਿਭਾਗ ਅਸਾਮੀਆਂ ਦੀ ਕੁੱਲ ਗਿਣਤੀ ਅਤੇ ਨਾ ਹੀ ਵਿਸ਼ਾਵਾਰ ਗਿਣਤੀ ਦੀ ਕੋਈ ਜਾਣਕਾਰੀ ਦੇ ਰਿਹਾ ਹੈ। ਇਸ ਕਰਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਤਿੱਖੇ-ਸੰਘਰਸ਼ ਦੀ ਰੂਪ-ਰੇਖ਼ਾ ਉਲੀਕੀ ਹੈ ਅਤੇ ਬਕਾਇਦਾ ਘਰੋ-ਘਰੀਂ ਸੰਪਰਕ ਮੁਹਿੰਮ ਚਲਾਕੇ ਵੱਡਾ ਇਕੱਠ ਕਰਨ ਦੀਆਂ ਤਿਆਰੀਆਂ ਵਿੱਢੀਆਂ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ‘ਤੇ 2017 ਦੀਆਂ ਵਿਧਾਨ-ਸਭਾ ਚੋਣਾਂ ਵੇਲੇ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਇਆ। ਆਗੂ ਨੇ ਮੰਗ ਕੀਤੀ ਕਿ  ਭਰਤੀ ਲਈ ਗ੍ਰੈਜੂਏਸ਼ਨ ‘ਚੋਂ 55 ਫੀਸਦੀ ਅੰਕਾਂ ਦੀ ਸ਼ਰਤ ਖ਼ਤਮ ਕੀਤੇ ਜਾਣ ਵਾਲੇ ਨੋਟੀਫਿਕੇਸ਼ਨ ਦੀ ਕਾਪੀ ਤੁਰੰਤ ਯੂਨੀਅਨ ਨੂੰ ਸੌਂਪੀ ਜਾਵੇ, ਉਮਰ-ਹੱਦ 37 ਤੋਂ 42 ਸਾਲ ਕਰਦਿਆਂ ਪੰਜਾਬ ਭਰ ਲਈ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ। ਯੂਨੀਅਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ , ਨੌਜਵਾਨ ਅਤੇ ਮੁਲਾਜ਼ਮ ਜਥੇਬੰਦੀਆਂ ਦਾ ਸਹਿਯੋਗ ਲੈਂਦਿਆਂ ਸੰਘਰਸ਼ ਨੂੰ ਜਨਤਕ-ਘੋਲ ਬਣਾਇਆ ਜਾਵੇਗਾ।

LEAVE A REPLY

Please enter your comment!
Please enter your name here