*ਡਾ ਚੱਬੇਵਾਲ ਵੱਲੋਂ ਫਗਵਾੜਾ ਵਿਖੇ ਸਰਕਾਰੀ ਸਕੂਲਾਂ ਵਿਚ 31 ਲੱਖ ਦੇ ਵਿਕਾਸ ਕਾਰਜ ਲੋਕ ਅਰਪਿਤ*

0
12

ਫਗਵਾੜਾ 9 ਅਪ੍ਰੈਲ (ਸਾਰਾ ਯਹਾਂ/ਸ਼ਿਵ ਕੌੜਾ) ਡਾ ਰਾਜ ਕੁਮਾਰ ਚੱਬੇਵਾਲ ਸੰਸਦ ਮੈਂਬਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਦੀਆਬਾਦ ਵਿਖੇ 31.40 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਉਨ੍ਹਾਂ ਸਰਕਾਰੀ ਹਾਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਦੀਆਬਾਦ ਵਿਖੇ 17 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਐਡੀਸ਼ਨਲ ਕਲਾਸ ਰੂਮਾਂ ਤੋਂ ਇਲਾਵਾ 13 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸਾਇੰਸ ਲੈਬ ਅਤੇ 1.40 ਲੱਖ ਰੁਪਏ ਦੀ ਲਾਗਤ ਨਾਲ ਲੜਕੀਆਂ ਲਈ ਪਖ਼ਾਨਿਆਂ ਦਾ ਉਦਘਾਟਨ ਕੀਤਾ ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵਲੋਂ ਲਗਭਗ 10 ਹਜ਼ਾਰ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਹੋਰ ਸਹੂਲਤਾਂ ਦੇ ਮਾਮਲੇ ਵਿੱਚ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਦੁਆਉਣ ਇਸ ਮੌਕੇ ਸਾਬਕਾ ਮੰਤਰੀ ਅਤੇ ਫਗਵਾੜਾ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਮੇਅਰ ਰਾਮਪਾਲ ਉੱਪਲ ਵਧੀਕ ਡਿਪਟੀ ਕਮਿਸ਼ਨਰ ਡਾ.ਅਕਸ਼ਿਤਾ ਗੁਪਤਾ ਤੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਅਕਲਾਨੀ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਜੀਮਾਨ ਐਸ.ਡੀ.ਐਮ ਜਸ਼ਨਜੀਤ ਸਿੰਘ ਤੇ ਹੋਰ ਹਾਜ਼ਰ ਸਨ

LEAVE A REPLY

Please enter your comment!
Please enter your name here