

ਮਾਨਸਾ 30 ਸਤੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ.ਹਰਿੰਦਰ ਕੁਮਾਰ ਸਰਮਾਂ ਨੇ ਅੱਜ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ l ਇੱਥੇ ਇਹ ਵੀ ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਡਾ.ਹਰਿੰਦਰ ਕੁਮਾਰ ਸ਼ਰਮਾਂ ਮੁੱਖ ਕੈਮੀਕਲ ਐਗਜਾਮੀਨਰ ਖਰੜ ਵਿਖੇ ਸੇਵਾ ਨਿਭਾ ਰਹੇ ਸਨ ਅਤੇ ਸਾਲ 2022-23 ਦੌਰਾਨ ਇਸ ਜਿਲ੍ਹੇ ਵਿੱਚ ਬਤੌਰ ਸਿਵਲ ਸਰਜਨ ਵੀ ਸੇਵਾ ਨਿਭਾ ਚੁੱਕੇ ਹਨ l ਇਸ ਸਮੇਂ ਉਨਾਂ ਵੱਲੌਂ ਜ਼ਿਲ੍ਹੇ ਦੇ ਪ੍ਰੋਗਰਾਮ ਅਫਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡਾ
ਮੁੱਢਲਾ ਫਰਜ਼ ਹੈ, ਨਾਲ ਹੀ ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਸਮੇਂ ਸਿਰ ਨਿਭਾਉਣ ਦੀ ਹਦਾਇਤ ਕੀਤੀ ਗਈl ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਮਾਨਸਾ ਵਿਖੇ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਅਤੇ ਕੰਮ ਦੀ ਲੇਟ ਲਤੀਫੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਡਾ.ਰਣਜੀਤ ਸਿੰਘ ਰਾਏ ਜਿਲ੍ਹਾ ਸਿਹਤ ਅਫਸਰ,ਡਾ. ਬਲਜੀਤ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ,ਡਾ. ਉਮੇਸ਼ ਐਸ.ਐਮ.ਓ. ਭੀਖੀ, ਸ਼ਿਖਾਂ ਸਿੰਗਲਾ ਏ. ਸੀ. ਐਫ. ਏ.,ਵਿਜੇ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ,ਸੁਪਰਡੈਂਟ ਸੰਦੀਪ ਸਿੰਘ, ਪ੍ਰਤਾਪ ਸਿੰਘ, ਤਿਰਲੋਚਨ ਸਿੰਘ, ਦਰਸ਼ਨ ਸਿੰਘ, ਤ੍ਰਿਲੋਕ ਸਿੰਘ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ,ਸੰਤੋਸ਼ ਭਾਰਤੀ ਜਿਲ੍ਹਾ ਐਪੀਡੀਮੋਲੋਜਿਸਟ ਅਤੇ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।























