ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ: ਫਰਜ਼ੀ ਟਰੈਵਲ ਏਜੰਟਾਂ ਤੋਂ ਸਾਵਧਾਨ ਰਹਿਣ ਬਾਰੇ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ

0
39

ਮਾਨਸਾ, 13 ਸਤੰਬਰ (ਸਾਰਾ ਯਹਾ,(ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਵਿਦੇਸ਼ ਜਾਣ ਦੇ ਸਹੀ ਤੇ ਜਾਇਜ਼ ਤਰੀਕਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਵਿਅਕਤੀਆਂ ਵੱਲੋਂ ਆਈਲੈਟਸ ਕੋਚਿੰਗ, ਇੰਮੀਗਰੇਸ਼ਨ ਸਲਾਹਕਾਰ, ਟਰੈਵਲ ਏਜੰਟ, ਟਿਕਟ ਏਜੰਟ, ਜਨਰਲ ਸੇਲ ਏਜੰਟ ਆਦਿ ਮੱਦਾਂ ਅਧੀਨ ਸੈਂਟਰ ਖੋਲ੍ਹ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ ਦੀ ਸਮੇਂ ਸਮੇਂ ਤੇ ਚੈਕਿੰਗ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਸਬੰਧਤ ਸੈਂਟਰਾਂ ਦੀ ਇਮਾਰਤ ਸੁਰੱਖਿਆ, ਸਫ਼ਾਈ ਅਤੇ ਵਿਅਕਤੀਗਤ ਸੁਰੱÎਖਿਆ ਦੇ ਪ੍ਰਬੰਧਾਂ, ਕੰਮ ਕਰ ਰਹੇ ਸਟਾਫ਼ ਅਤੇ ਸੇਵਾ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੇ ਵਿਅਕਤੀਗਤ ਰਿਕਾਰਡ, ਪ੍ਰਾਪਤ ਕੀਤੀਆਂ ਜਾਂਦੀਆਂ ਫੀਸਾਂ ਆਦਿ ਕਥਨਾਂ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ ਅਤੇ ਅਣ-ਅਧਿਕਾਰਤ ਸੈਂਟਰਾਂ ਦੀ ਰਿਪੋਰਟ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਮਾਨਸਾ ਦੇ ਅਧਿਕਾਰਤ ਅਤੇ ਲਾਇਸੰਸ ਪ੍ਰਾਪਤ ਟਰੈਵਲ ਏਜੰਟਾਂ ਬਾਰੇ ਸਮਾਂ ਸਾਰਣੀ ਬਣਾਉਂਦੇ ਹੋਏ ਆਪਣੀ ਆਪਣੀ ਸਬ-ਡਵੀਜ਼ਨ ਦੇ ਸਮੂਹ ਪਿੰਡਾਂ, ਸ਼ਹਿਰਾਂ ਵਿਚ ਜਾਗਰੂਕਤਾ ਕੈਂਪ ਲਗਵਾਏ ਜਾਣ ਅਤੇ ਇਨ੍ਹਾਂ ਜਾਗਰੂਕਤਾ ਕੈਂਪਾਂ ਵਿਚ ਲੋਕਾਂ ਨੂੰ ਵਿਦੇਸ਼ ਜਾਣ ਦੇ ਸਹੀ ਤੇ ਜਾਇਜ਼ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਫਰਜ਼ੀ ਏਜੰਟਾਂ ਤੋਂ ਸਾਵਧਾਨ ਰਹਿਣ ਬਾਰੇ ਵੀ ਲੋਕਾਂ ਨੂੰ ਸੁਚੇਤ ਕੀਤਾ ਜਾਵੇ। 

LEAVE A REPLY

Please enter your comment!
Please enter your name here