ਮਾਨਸਾ, 20 ਦਸੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਬਕਾਇਆ ਪਹਿਲੀ ਕਿਸ਼ਤ ਬਾਰੇ ਜਲਦ ਹੀ ਕੇਂਦਰ ਸਰਕਾਰ ਨੂੰ ਲਿਖਿਆ ਜਾਵੇਗਾ। ਇਨ੍ਹਾ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਪ੍ਰਧਾਨਾਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਿਕਾਸ ਸਬੰਧੀ ਸਮੂਹ ਪ੍ਰਧਾਨ ਸਾਹਿਬਾਨਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਗਰੀਬ ਪਰਿਵਾਰਾਂ ਤੱਕ ਸਰਕਾਰੀ ਸਹੂਲਤਾਂ ਨੂੰ ਪੁੱਜਦਾ ਕਰਨਾ ਸਾਡਾ ਨੈਤਿਕ ਫਰਜ ਹੈ। ਇਸ ਮੌਕੇ ਮੌਜੂਦ ਸਮੂਹ ਪ੍ਰਧਾਨ ਸਾਹਿਬਾਨਾਂ ਨੇ ਸਹਿਮਤੀ ਪ੍ਰਗਟਾਈ ਕਿ ਸਮੇਂ ਸਿਰ ਗਰਾਂਟਾਂ ਦੇ ਮਿਲਣ ਕਾਰਨ ਕੰਮ ਨਿਰਵਿਘਨ ਚੱਲ ਰਿਹਾ ਹੈ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਮਾਨਸਾ ਸ੍ਰੀ ਮਨਦੀਪ ਗੋਰਾ, ਪ੍ਰਧਾਨ ਨਗਰ ਕੌਂਸਲ ਬੁਢਲਾਡਾ ਸ੍ਰੀ ਬਲਵਿੰਦਰ ਸਿੰਘ, ਮੀਤ ਪ੍ਰਧਾਨ ਨਗਰ ਕੌਂਸਲ ਬੁਢਲਾਡਾ ਸ੍ਰੀ ਅਜੇ ਕੁਮਾਰ, ਪ੍ਰਧਾਨ ਨਗਰ ਪੰਚਾਇਤ ਭੀਖੀ ਸ੍ਰੀ ਵਿਨੋਦ ਸਿੰਗਲਾ, ਪ੍ਰਧਾਨ ਨਗਰ ਪੰਚਾਇਤ ਜੋਗਾ ਸ੍ਰੀ ਮੇਘਾ ਸਿੰਘ, ਪ੍ਰਧਾਨ ਨਗਰ ਪੰਚਾਇਤ ਬੋਹਾ ਸ੍ਰੀ ਸੁਨੀਲ ਕੁਮਾਰ, ਕਾਊਂਸਲਰ ਕਿੱਲੂ ਸਿੰਘ, ਦਰਸ਼ਨ ਸਿੰਘ ਅਤੇ ਅਮਰਿੰਦਰ ਸਿੰਘ ਕਾਲਾ ਮੌਜੂਦ ਸਨ।