ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਖੇਡਾਂ-2019 ਵਿੱਚ ਭਾਗ ਲੈਣ ਵਾਲੇ 300 ਖਿਡਾਰੀਆਂ ਨੂੰ ਬੂਟ ਵੰਡੇ

0
20

ਮਾਨਸਾ, 13 ਦਸੰਬਰ (ਬਲਜੀਤ ਸ਼ਰਮਾ) : ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਖੇ ਖੇਡ ਵਿਭਾਗ ਮਾਨਸਾ ਦੇ ਸਹਿਯੋਗ ਨਾਲ ਤਲਵੰਡੀ ਸਾਬੋ ਪਾਵਰ ਲਿਮਟਿਡ ਵੇਦਾਂਤਾ ਗਰੁੱਪ ਵੱਲੋਂ ਜਨਵਰੀ ਅਤੇ ਮਾਰਚ 2019 ਵਿੱਚ ਹੋਣ ਵਾਲੀਆਂ ਪੰਜਾਬ ਰਾਜ ਖੇਡਾਂ ਵਿੱਚ ਭਾਗ ਲੈਣ ਵਾਲੇ ਕਰੀਬ 300 ਖਿਡਾਰੀਆਂ ਲਈ ਬੂਟ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਖਿਡਾਰੀਆਂ ਨੂੰ ਬੂਟ ਵੰਡੇ। ਇਸ ਉਪਰੰਤ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਜਿੱਥੇ ਖੇਡ ਵਿਭਾਗ ਮਾਨਸਾ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਮੇਂ-ਸਮੇਂ ਸਿਰ ਕੀਤੇ ਜਾਂਦੇ ਯਤਨਾਂ ਦੀ ਸ਼ਲਾਘਾ ਕੀਤੀ, ਉਥੇ ਖਿਡਾਰੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪੰਜਾਬ ਰਾਜ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਜਿੱਤ ਕੇ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਵੀ ਪ੍ਰੇਰਿਆ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਹਰਪਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ Head Administrator & Security ਸ੍ਰੀ ਅਜੇਵੀਰ ਸਿੰਘ, ਤਲਵੰਡੀ ਸਾਬੋ ਪਾਵਰ ਲਿਮਟਿਡ ਵੇਦਾਂਤਾ ਗਰੁੱਪ ਦਾ ਧੰਨਵਾਦ ਕੀਤਾ ਅਤੇ ਖਿਡਾਰੀਆਂ ਨੂੰ ਪੰਜਾਬ ਰਾਜ ਖੇਡਾਂ ਵਿੱਚ ਜਿੱਤ ਕੇ ਆਉਣ ਅਤੇ ਅੱਗੇ ਭਵਿੱਖ ਵਿੱਚ ਖੇਡਾਂ ਨਾਲ ਜੁੜੇ ਰਹਿ ਕੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੈਡਲ ਪ੍ਰਾਪਤ ਕਰਕੇ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਜਸਮੀਨ ਕੌਰ, ਸਹਾਇਕ ਲੋਕ ਸੰਪਰਕ ਅਫ਼ਸਰ, ਤਲਵੰਡੀ ਸਾਬੋ ਪਾਵਰ ਲਿਮਟਿਡ ਵੇਦੰਤਾ ਗਰੁੱਪ, ਸ੍ਰੀ ਰਘਵੀਰ ਸਿੰਘ ਮਾਨ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਦਾ ਸਮੂਹ ਸਟਾਫ਼ ਅਤੇ ਕੋਚ ਹਾਜ਼ਰ ਸਨ।


EDITED BY : SARA YAHA | | Last Updated : 7:07 PM 13 ਦਸੰਬਰ  2018

LEAVE A REPLY

Please enter your comment!
Please enter your name here