ਡਿਪਟੀ ਕਮਿਸ਼ਨਰ ਨੇ ਲਿਆ ਚਾਂਦਪੁਰਾ ਬੰਨ੍ਹ ਦਾ ਜਾਇਜ਼ਾ

0
62

ਮਾਨਸਾ, 19 ਜੁਲਾਈ (ਸਾਰਾ ਯਹਾ,(ਬਲਜੀਤ ਸ਼ਰਮਾ) : ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਆਏ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਚਾਂਦਪੁਰਾ ਬੰਨ੍ਹ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਚਾਂਦਪੁਰਾ ਬੰਨ੍ਹ ਵਿਖੇ ਘੱਗਰ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਨੀਚੇ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਸ਼੍ਰੀ ਆਦਿਤਯ ਡੇਚਲਵਾਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਦੱਸਿਆ ਕਿ ਚਾਂਦਪੁਰਾ ਬੰਨ੍ਹ ਵੀ ਕਾਫੀ ਮਜ਼ਬੂਤ ਸਥਿਤੀ ਵਿਚ ਹੈ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਲਗਾਤਾਰ ਚਾਂਦਪੁਰਾ ਬੰਨ੍ਹ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪੁਖ਼ਤਾ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕਰ ਲਏ ਗਏ ਹਨ ਅਤੇ ਸੁਰੱਖਿਆ ਦੇ ਮੱਦੇਨਜ਼ਰ ਚਾਂਦਪੁਰਾ ਬੰਨ੍ਹ ਤੇ ਪੁਲਿਸ ਵੀ ਤਾਇਨਾਤ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਸਬ ਡਵੀਜ਼ਨ ਪੱਧਰ ‘ਤੇ ਹੜ੍ਹ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਹੋਏ ਹਨ, ਜਿਨ੍ਹਾਂ ‘ਤੇ ਕੋਈ ਵੀ ਵਿਅਕਤੀ ਹੜ੍ਹ ਸਬੰਧੀ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਇਸ ਕੰਟਰੋਲ ਰੂਮ ਦਾ ਨੰਬਰ 01652-229082 ਅਤੇ ਸਰਦੂਲਗੜ੍ਹ ਵਿਖੇ ਇਸ ਹੜ੍ਹ ਕੰਟਰੋਲ ਰੂਮ ਦਾ ਨੰਬਰ 01659-250366 ਹੈ। ਕਾਰਜਕਾਰੀ ਇੰਜੀਨਿਅਰ ਡਰੇਨਜ਼ ਸ਼੍ਰੀ ਰਾਜਨ ਢਿੰਗਰਾ ਨੇ ਦੱਸਿਆ ਕਿ ਘੱਗਰ ਦਰਿਆ ਵਿਚ ਪਾਣੀ ਦੀ ਸਮਰੱਥਾ 21000 ਕਿਊਸਿਕ ਹੈ ਅਤੇ ਇਸ ਸਮੇਂ ਘੱਗਰ ਦਰਿਆ ਵਿਚ ਤਕਰੀਬਨ 12500 ਕਿਊਸਿਕ ਪਾਣੀ ਹੈ, ਜੋ ਖ਼ਤਰੇ ਦੇ ਨਿਸ਼ਾਨ ਤੋਂ ਕਾਫੀ ਨੀਚੇ ਹੈ। 

LEAVE A REPLY

Please enter your comment!
Please enter your name here