ਡਿਪਟੀ ਕਮਿਸ਼ਨਰ ਨੇ ਲਿਆ ਮਈ ਮਹੀਨੇ ਦੀ ਪ੍ਰਗਤੀ ਦਾ ਜਾਇਜ਼ਾ

0
1

ਮਾਨਸਾ, 12 ਜੂਨ (ਸਾਰਾ ਯਹਾ ): ਵੱਖ-ਵੱਖ ਵਿਭਾਗਾਂ ਦੀ ਮਈ ਮਹੀਨੇ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਜਿੱਥੇ ਉਨ੍ਹਾਂ ਵੱਖ-ਵੱਖ ਵਿਭਾਗਾਂ ਤੋਂ ਉਨ੍ਹਾਂ ਵੱਲੋਂ ਕੀਤੇ ਕੰਮਾਂ ਦੀ ਜਾਣਕਾਰੀ ਲਈ ਉੱਥੇ ਹੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸ਼ੁਰੂ ਕੀਤੇ ਕੰਮਾਂ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਕਿਹਾ।
ਸ੍ਰੀ ਧਾਲੀਵਾਲ ਨੇ ਮੀਟਿੰਗ ਦੀ ਸ਼ੁਰੂਆਤ ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਰਿਕਵਰੀ ਦੇ ਸਬੰਧਤ ਸਾਰੇ ਕੇਸਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕੀਤੀ। ਉਨ੍ਹਾਂ ਕਿਹਾ ਕਿ ਰਿਕਵਰੀ ਕਰਨ ਦੀ ਪ੍ਰਕਿਰਿਆ ਵਿਚ ਤੇਜੀ ਲਿਆਂਦੀ ਜਾਵੇ।
ਸਮਾਜਿਕ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਕਿਸਮ ਦੇ ਪੈਨਸ਼ਨ ਦੇ ਕੇਸਾਂ ਵਿੱਚ ਕੁਤਾਹੀ ਨਾ ਵਰਤੀ ਜਾਵੇ ਅਤੇ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਂਨਸ਼ਨ ਦੇ ਕੇਸਾਂ ਨੂੰ ਖਾਸ ਤਰਜੀਹ ਦਿੱਤੀ ਜਾਵੇ ।
ਨਗਰ ਨਿਗਮ ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗ ਦੌਰਾਨ ਸ਼੍ਰੀ ਧਾਲੀਵਾਲ ਨੇ ਸਫਾਈ ਦੇ ਪ੍ਰਬੰਧਾਂ, ਖਾਸ ਤੌਰ ਤੇ ਸ਼ਹਿਰ ਅਤੇ ਕਸਬਿਆਂ ਵਿੱਚ ਕੂੜੇ ਦੇ ਢੇਰਾਂ ਨੂੰ ਜਲਦ ਤੋਂ ਜਲਦ ਚੁਕਵਾਉਣਾ ਅਤੇ ਸਫਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਵਾਉਣ ਬਾਰੇ ਅਧਿਕਾਰੀਆਂ ਨੂੰ ਕਿਹਾ।
ਮੀਟਿੰਗ ਦੌਰਾਨ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸ਼ਹਿਰ ਵਿਚ ਕਿਸੇ ਵੀ ਕਿਸਮ ਦੇ ਆਵਾਜ਼ੀ ਪ੍ਰਦੂਸ਼ਣ, ਜਿਸ ਨਾਲ ਛੋਟੇ ਬੱਚੇ ਅਤੇ ਹਸਪਤਾਲਾਂ ਵਿਚ ਮਰੀਜ਼ਾਂ ਅਤੇ ਘਰਾਂ ਵਿਚ ਬਜ਼ੁਰਗਾਂ ਨੂੰ ਦਿੱਕਤ ਆੳ’ਦੀ ਹੈ, ਨੂੰ ਮੁਕੰਮਲ ਤੌਰ ਤੇ ਖ਼ਤਮ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਨਾਲ ਹੀ ਮਾਨਸਾ ਜਿਲ੍ਹੇ ਵਿਚ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋ ਤੇ ਮੁਕੰਮਲ ਪਾਬੰਦੀ ਲਗਾਉਣ ਦੀ ਹਦਾਇਤ ਕੀਤੀ। ਸ੍ਰੀ ਧਾਲੀਵਾਲ ਨੇ ਪਲਾਸਟਿਕ ਦੇ ਲਿਫ਼ਾਫੇ ਵੇਚਣ ਵਾਲੇ ਡਿਸਟ੍ਰੀਬਿਊਟਰਾਂ ਨੂੰ ਵੀ ਇਨ੍ਹਾਂ ਲਿਫਾਫਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨੁੰਮਾਇੰਦੇਆਂ ਨੂੰ ਹਦਾਇਤ ਕੀਤੀ।
ਉਨ੍ਹਾਂ ਜਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਸਰਕਾਰੀ/ਪੰਚਾਇਤੀ ਜ਼ਮੀਨਾਂ ਤੇ ਨਜ਼ਾਇਜ਼ ਕਬਜ਼ੇਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਕਬਜ਼ਿਆਂ ਨੂੰ ਤੁਰੰਤ ਹਟਾਉਣ ਦੀ ਕਾਰਵਾਈ ਨੂੰ ਅਮਲੀ ਜਾਮਾ ਪਹਿਨਾਉਣ ਲਈ ਕਿਹਾ। ਉਨ੍ਹਾਂ ਜਿਲ੍ਹੇ ਦੇ ਵੱਖ-ਵੱਖ ਵਿਕਾਸ ਕੰਮਾਂ ਦੀ ਪ੍ਰਗਤੀ ਸਬੰਧੀ ਜਾਰੀ ਗਰਾਂਟਾ ਦੇ ਵਰਤੋਂ ਸਰਟੀਫਿਕੇਟਾਂ ਅਤੇ ਮਗਨਰੇਗਾ ਦੇ ਕੰਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ।
  ਵੱਖ-ਵੱਖ ਕਮਿਸ਼ਨਾਂ ਪਾਸੋਂ ਪ੍ਰਾਪਤ ਲੰਬਿਤ ਪੱਤਰਾਂ ਬਾਰੇ ਅਤੇ ਕੰਪਲੇਂਟ ਰੀਡਰੇਸਲ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਸਾਰੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਉਨ੍ਹਾਂ ਆਰ.ਟੀ.ਐਸ ਐਕਟ ਅਤੇ ਸੇਵਾ ਕੇਂਦਰਾਂ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਲ ਕਰਦਿਆਂ ਸਮੁੱਚੀ ਕਾਰਜ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ।
ਨਹਿਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਜਵਾਹਰਕੇ ਰੋੜ ਤੇ ਇਕ ਮਿੱਟੀ ਟਰਾਲੀ ਦੀ ਵਾਰ ਵਾਰ ਕਹਿਣ ਦੇ ਬਾਵਜ਼ੂਦ ਵੀ ਨਾ ਚੁਕਵਾਉਣ ਦਾ ਬਹੁਤ ਹੀ ਗੰਭੀਰ ਨੋਟਿਸ ਲੈਂਦਿਆਂ ਸ੍ਰੀ ਧਾਲੀਵਾਲ ਨੇ ਇਸ ਮਹਿਕਮੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾੜਨਾ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਦੱਸੇ ਗਏ ਕੰਮ ਨੂੰ ਜੇਕਰ ਇਸ ਮਹਿਕਮੇ ਦੇ ਅਧਿਕਾਰੀ ਪੂਰਾ ਨਹੀਂ ਕਰਦੇ ਤਾਂ ਉਨ੍ਹਾਂ ਤੇ ਕੜੀ ਕਾਰਵਾਈ ਦੀ ਸਿਫਾਰਿਸ਼ ਕੀਤੀ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਨੂੰ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਕਮੀ ਦੇ ਚਲਦਿਆਂ ਝੋਨੇ ਦੀ ਬਿਜਾਈ ਸਬੰਧੀ ਕਿਸਾਨਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਆਦੇਸ਼ ਦਿੰਦੇਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਬਿਜਾਈ ਨਿਸ਼ਚਿਤ ਸਮੇਂ ਤੋਂ ਪਹਿਲਾਂ ਨਾ ਕੀਤੀ ਜਾਵੇ। ਉਨ੍ਹਾਂ ਇਸ ਸਬੰਧੀ ਕਿਸਾਨਾਂ ਨੂੰ ਸਹਿਯੋਗ ਕਰਨ ਲਈ ਕਿਹਾ।
ਸ਼ਹਿਰ ਵਿਚ ਕੁਝ ਥਾਵਾਂ ਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਵਿਚ ਪ੍ਰੇਸ਼ਾਨੀ ਤੇ ਚਿੰਤਾ ਜ਼ਾਹਰ ਕਰਦਿਆਂ ਸ੍ਰੀ ਧਾਲੀਵਾਲ ਨੇ ਜਲਦ ਤੋਂ ਜਲਦ ਸੁਚੱਜੀ ਕਾਰਵਾਈ ਕਰਕੇ ਇਸ ਸਮੱਸਿਆ ਦਾ ਹੱਲ ਕਰਨ ਲਈ ਕਿਹਾ।
ਜਿਲ੍ਹਾ ਸਿੱਖਿਆ ਅਫ਼ਸਰ ਕੋਲੋਂ ਸਕੂਲਾਂ ਵਿਚ ਸਿੱਖਿਆ ਨਾਲ ਸਬੰਧਤ ਕੰਮਾਂ, ਰਮਸਾ ਅਤੇ ਮਿਡ-ਡੇ-ਮੀਲ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਛੁੱਟੀਆਂ ਦੌਰਾਨ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਅਤੇ ਰੀਕਰੀਏਸ਼ਨਲ ਐਕਟੀਵਿਟੀ ਵੱਲ ਪ੍ਰੇਰਿਆ ਜਾਵੇ।
ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਧਾਲੀਵਾਲ ਨੇ ਇਹ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਸਰਕਾਰ ਦੁਆਰਾ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਲੋਕਾਂ ਦੀ ਸਿਹਤ ਸੁਧਾਰਨ ਖਾਤਰ ਕੋਈ ਵੀ ਕਸਰ ਨਾ ਛੱਡੀ ਜਾਵੇ । ਡਿਪਟੀ ਕਮਿਸ਼ਨਰ ਨੇ ਮਿਲਾਵਟੀ ਖਾਦ ਪਦਾਰਥ ਵੇਚਣ ਵਾਲਿਆਂ ਤੇ ਖਾਸ ਨਜ਼ਰ ਰੱਖਣ ਅਤੇ ਉਹਨਾਂ ਤੇ ਨਕੇਲ ਕਸਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ ।
ਇਸ ਮੌਕੇ ਏ.ਡੀ.ਸੀ.(ਵਿਕਾਸ) ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ(ਸ਼ਿਕਾਇਤਾਂ) ਸ੍ਰੀ ਦੀਪਕ ਰੁਹੇਲਾ, ਐਸ.ਡੀ.ਐਮ ਮਾਨਸਾ ਸ੍ਰੀ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਰ ਸ੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ੍ਰੀ ਗੁਰਸਿਮਰਨ ਸਿੰਘ ਢਿੱਲੋ, ਜੀ.ਏ. ਸ੍ਰੀ ਓਮ ਪ੍ਰਕਾਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।


EDITED BY : SARA YAHA | | Last Updated :12 June 2018

LEAVE A REPLY

Please enter your comment!
Please enter your name here