ਮਾਨਸਾ, 06 ਮਈ (ਸਾਰਾ ਯਹਾਂ/ਮੁੱਖ ਸੰਪਾਦਕ) : ਡੇਰਾ ਬਾਬਾ ਭਾਈ ਗੁਰਦਾਸ ਜੀ ਦੇ ਗੱਦੀ ਨਸ਼ੀਨ ਮਹੰਤ ਅੰਮ੍ਰਿਤ ਮੁਨੀ ਜੀ ਦੇ ਅਚਾਨਕ ਦੇਹਾਂਤ ਹੋਣ ਤੇ ਡਿਪਟੀ ਕਮਿਸ਼ਨਰ ਮਾਨਸਾ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਜਿੱਥੇ ਧਾਰਮਿਕ ਅਤੇ ਸਮਾਜਿਕ ਜਗਤ ਦੇ ਖੇਤਰ ਵਿੱਚ ਕਾਫ਼ੀ ਵੱਡਾ ਘਾਟਾ ਪਿਆ ਹੈ, ਉਥੇ ਹੀ ਸਮਾਜ ਵਿੱਚ ਸੋਗ ਦੀ ਲਹਿਰ ਹੈ।